25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ੍ਰੀ ਰਾਮ ਕਾਲਜ ਡੱਲਾ ਦੇ ਖਿਡਾਰੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 19-11-2025
ਹਠੂਰ, 18 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਏ ਬਾਕਸਿੰਗ ਦੇ ਅੰਤਰ ਕਾਲਜ ਮੁਕਾਬਲਿਆਂ 'ਚ ਸ੍ਰੀ ਰਾਮ ਕਾਲਜ ਡੱਲਾ ਦੇ ਬੀ.ਏ. ਭਾਗ ਦੂਜਾ ਦੇ ਵਿਦਿਆਰਥੀ ਸਤਨਾਮ ਸਿੰਘ ਨੇ 70 ਤੋਂ 75 ਕਿੱਲੋਗ੍ਰਾਮ ਭਾਰ 'ਚ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ | ਇਸ ਦੇ ਨਾਲ ਹੀ ਐੱਮ.ਏ. ਭਾਗ ਦੂਜਾ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ 75 ਤੋਂ 80 ਕਿੱਲੋਗ੍ਰਾਮ ਭਾਰ 'ਚ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ | ਕਾਲਜ ਦੇ ਪਿ੍ੰਸੀਪਲ ਪ੍ਰਭਜੀਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਜਿੱਤ ਇਨ੍ਹਾਂ ਖਿਡਾਰੀਆਂ ਦੀ ਸਖ਼ਤ ਮਿਹਨਤ ਤੇ ਸਿਰੜ ਦਾ ਨਤੀਜਾ ਹੈ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇਵੀ ਚੰਦ ਸ਼ਰਮਾ, ਮੈਂਬਰ ਹੈੱਡ ਮਾ. ਅਵਤਾਰ ਸਿੰਘ, ਮਾ. ਭਗਵੰਤ ਸਿੰਘ ਅਤੇ ਕਿਰਨਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਅਤੇ ਡੀ.ਪੀ. ਸਹਾਇਕ ਪ੍ਰੋਫੈਸਰ ਗੁਰਜੀਤ ਸਿੰਘ ਨੂੰ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਗੁਰਦੁਆਰਾ ਸੰਗਤਪੁਰਾ ਬਥਵਾਲਾ ਤੋਂ ਕੱਲ੍ਹ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ-ਬਾਬਾ ਸਤਿੰਦਰ ਸਿੰਘ <br/> ਅਗਲੀ ਖ਼ਬਰ ਨੂਰਪੁਰ ਬੇਟ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ-ਮਜ਼ਦੂਰ ਜਥੇਬੰਦੀ ਦੇ ਦਫ਼ਤਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।