• ਸ਼੍ਰੋਮਣੀ ਯੂਥ ਅਕਾਲੀ ਦਲ ਦੇ ਵਰਕਰ ਸ੍ਰੀ ਅਨੰਦਪੁਰ ਸਾਹਿਬ ਸੇਵਾਵਾਂ ਨਿਭਾਉਣਗੇ-ਜਸਕਰਨ ਸਿੰਘ ਦਿਓਲ
ਜੋਧਾਂ/ਲੋਹਟਬੱਦੀ, 18 ਨਵੰਬਰ (ਗੁਰਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਡਾਂਗੋਂ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਧੋਬੜੀ ਸਾਹਿਬ (ਅਸਾਮ) ਤੋਂ ਆਰੰਭ ਇਤਿਹਾਸਕ ਨਗਰ ਕੀਰਤਨ ਦਾ ਪਿੰਡ ਫੱਲੇਵਾਲ ਪੁੱਜਣ 'ਤੇ ਗੁੱਜਰਵਾਲ, ਰੰਗੂਵਾਲ, ਜੁੜਾਹਾਂ ਦੀਆਂ ਸੰਗਤਾਂ ਨੇ ਨਿੱਘਾ ਸਵਾਗਤ ਕੀਤਾ | ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੁੰਦਿਆਂ ਗੁਰੂ ਸਾਹਿਬਾਨਾਂ ਦੇ ਸਸ਼ਤਰਾਂ ਦੇ ਦਰਸ਼ਨ ਵੀ ਕੀਤੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ, ਚੇਅਰਮੈਨ ਅਕਾਲੀ ਗੁਰਦੀਪ ਸਿੰਘ ਫੱਲੇਵਾਲ ਨੇ ਸ਼੍ਰੋਮਣੀ ਯੂਥ ਅਕਾਲੀ ਦਲ ਵਲੋਂ ਹਾਜ਼ਰੀ ਭਰਦਿਆਂ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਸਜਾਏ ਗਏ | ਜਸਕਰਨ ਸਿੰਘ ਦਿਓਲ ਅਤੇ ਬਾਬਾ ਨਿਰਵੈਰ ਸਿੰਘ ਢੱਕੀ ਸਾਹਿਬ ਵਾਲਿਆਂ ਨੇ ਨਗਰ ਕੀਰਤਨ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਸਾਡੀ ਨੌਜਵਾਨ ਪੀੜ੍ਹੀ ਸਿੱਖ ਫਲਸਫ਼ੇ ਨਾਲ ਜੁੜੇਗੀ ਅਤੇ ਸਾਡੇ ਗੁਰੂ ਸਾਹਿਬਾਨਾਂ ਵਲੋਂ ਆਪਣੇ ਧਰਮ ਹੀ ਨਹੀਂ ਸਗੋਂ ਦੂਜਿਆਂ ਦਾ ਧਰਮ ਬਚਾਉਣ ਲਈ ਦਿੱਤੀਆਂ ਸ਼ਹਾਦਤਾਂ ਤੋਂ ਜਾਣੂੰ ਹੋ ਕੇ ਸਿੱਖੀ ਸਿਧਾਂਤਾਂ ਨਾਲ ਜੁੜੇਗੀ | ਇਸ ਮੌਕੇ ਜਸਕਰਨ ਸਿੰਘ ਦਿਓਲ, ਚੇਅਰਮੈਨ ਗੁਰਦੀਪ ਸਿੰਘ ਅਕਾਲੀ, ਬਾਬਾ ਨਿਰਵੈਰ ਸਿੰਘ ਢੱਕੀ ਸਾਹਿਬ, ਅੰਮਿ੍ਤਪਾਲ ਸਿੰਘ ਖੰਡੂਰ, ਜਗਦੀਸ਼ ਸਿੰਘ ਮੈਨੇਜਰ ਗੁਰਦੁਆਰਾ ਗੁਰੂਸਰ ਗੁੱਜਰਵਾਲ, ਨਿਰਮਲ ਸਿੰਘ ਰਤਨ ਪ੍ਰਧਾਨ ਟਰੱਕ ਯੂਨੀਅਨ, ਚਮਕੌਰ ਸਿੰਘ ਉੱਭੀ ਜੋਧਾਂ, ਬਲਰਾਜ ਸਿੰਘ ਡੀ.ਐੱਸ.ਪੀ, ਸੰਤੋਖ ਸਿੰਘ ਮੈਨੇਜਰ, ਬਲਵਿੰਦਰ ਸਿੰਘ ਮੈਂਬਰ ਬਲਾਕ ਸੰਮਤੀ, ਸਰਪੰਚ ਹਰਮੇਲ ਸਿੰਘ, ਇੰਦਰਜੀਤ ਸਿੰਘ ਖ਼ਾਲਸਾ, ਹਰਪ੍ਰੀਤ ਕੌਰ ਸਾਬਕਾ ਚੇਅਰਮੈਨ, ਪਰਮਿੰਦਰ ਕੌਰ ਪੰਚ, ਬਾਬਾ ਬੂਟਾ ਸਿੰਘ, ਯੂਥ ਅਕਾਲੀ ਆਗੂ ਅਮਨ ਸਵੱਦੀ, ਜੋਧਾ ਸਿੰਘ ਪਿਰਤਾ, ਗੁਰਵਿੰਦਰ ਸਿੰਘ, ਗੁਰਕੀਰਤ ਸਿੰਘ ਪੰਚ, ਜੋਤ ਸਿੰਘ ਗਰੇਵਾਲ, ਜਸਪ੍ਰੀਤ ਸਿੰਘ, ਬਲਜਿੰਦਰ ਸਿੰਘ ਬਲਕਾ, ਤਰਨਜੀਤ ਗਰੇਵਾਲ, ਗੁਰਤੇਜ ਸਿੰਘ ਆਦਿ ਹਾਜ਼ਰ ਸਨ |
ਅਸਾਮ ਤੋਂ ਆਰੰਭ ਵਿਸ਼ਾਲ ਨਗਰ ਕੀਰਤਨ ਦਾ ਫੱਲੇਵਾਲ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ
ਅਜੀਤ ਡੈਸਕ
19-11-2025