25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਅਸਾਮ ਤੋਂ ਆਰੰਭ ਇਤਿਹਾਸਕ ਨਗਰ ਕੀਰਤਨ ਦਾ ਲੋਹਟਬੱਦੀ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ

ਅਜੀਤ ਡੈਸਕ 19-11-2025

ਲੋਹਟਬੱਦੀ, 18 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)-350 ਸਾਲਾਂ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਧੋਬੜੀ ਸਾਹਿਬ (ਅਸਾਮ) ਤੋਂ ਆਰੰਭ ਇਤਿਹਾਸਕ ਨਗਰ ਕੀਰਤਨ ਕੱਲ੍ਹ ਦੇਰ ਸ਼ਾਮ ਪਿੰਡ ਲੋਹਟਬੱਦੀ ਪੁੱਜਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਪੜਾਅ-ਦਰ-ਪੜਾਅ ਨਗਰ ਕੀਰਤਨ ਦਾ ਨਿਰਮਲੇ ਸੰਪਰਦਾਇ ਦੇ ਗੁਰੁਦਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਵਿਖੇ ਮੌਜੂਦਾ ਸੰਚਾਲਕ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਵੱਡੀ ਗਿਣਤੀ ਸੰਗਤਾਂ ਦੀ ਹਾਜ਼ਰੀ 'ਚ ਨਿੱਘਾ ਸਵਾਗਤ ਕੀਤਾ | ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਦੂਜੇ ਵਰਗ ਦੇ ਲੋਕਾਂ ਦਾ ਧਰਮ ਬਚਾਉਣ ਲਈ ਆਪਣਾ ਬਲੀਦਾਨ ਦਿੱਤਾ, ਜਿੰਨ੍ਹਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਵੇਗਾ | ਇਸ ਦੌਰਾਨ ਸਮੁੱਚੀਆਂ ਸੰਗਤਾਂ ਦੇ ਸਤਿਕਾਰ ਲਈ ਗੁਰਦੁਆਰਾ ਸਾਹਿਬ ਵਿਖੇ ਲੰਗਰ ਅਤੇ ਚਾਹ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਸਵੀਰ ਸਿੰਘ ਗੁਰਦੁਆਰਾ ਇੰਸਪੈਕਟਰ, ਗ੍ਰੰਥੀ ਅਵਤਾਰ ਸਿੰਘ, ਰਾਗੀ ਭਰਪੂਰ ਸਿੰਘ, ਬਿੱਕਰ ਸਿੰਘ ਜੌਹਲਾਂ, ਭਾਈ ਅਮਨਦੀਪ ਸਿੰਘ, ਗੁਰਲੀਨ ਸਿੰਘ, ਕਰਤਾਰ ਸਿੰਘ, ਅਮਰੀਕ ਸਿੰਘ, ਬਲਵੰਤ ਸਿੰਘ ਮਹੇਰਨਾਂ ਕਲਾਂ, ਮਨਦੀਪ ਸਿੰਘ ਖੁਰਦ, ਰਾਗੀ ਦਰਬਾਰਾ ਸਿੰਘ, ਚੌਧਰੀ ਲਖਵੀਰ ਸਿੰਘ ਸਾਬਕਾ ਸਰਪੰਚ, ਗੁਰਮੇਲ ਸਿੰਘ ਭੈਣੀ ਦਰੇੜਾ, ਜਸਵੀਰ ਸਿੰਘ, ਬਾਬਾ ਰਣਜੋਧ ਸਿੰਘ, ਕੁਲਦੀਪ ਸਿੰਘ, ਜਗਤਾਰ ਸਿੰਘ ਭੈਣੀ, ਬਾਬਾ ਗਮਦੂਰ ਸਿੰਘ, ਅਵਤਾਰ ਸਿੰਘ ਗ੍ਰੰਥੀ, ਅਮਨਿੰਦਰ ਸਿੰਘ ਦਿਓਲ, ਗੁਰਜੀਤ ਸਿੰਘ ਅਕਾਲਗੜ੍ਹ ਖੁਰਦ, ਨਿਰਭੈ ਸਿੰਘ, ਜਸਪਾਲ ਸਿੰਘ, ਸੁਰਜੀਤ ਸਿੰਘ, ਹਰਬੰਸ ਸਿੰਘ, ਜਸਵੀਰ ਸਿੰਘ, ਡਾ: ਤਸਵੀਰ ਸਿੰਘ ਰਛੀਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲੱੱਖਾਂ ਦੀ ਲਾਗਤ ਨਾਲ ਸ਼ਹਿਰ 'ਚ ਲਗਵਾਏ ਸੀ.ਸੀ.ਟੀ.ਵੀ. ਕੈੈਮਰੇ ਹੋਏ ਖ਼ਰਾਬ ਅਗਲੀ ਖ਼ਬਰ ਅਸਾਮ ਤੋਂ ਆਰੰਭ ਵਿਸ਼ਾਲ ਨਗਰ ਕੀਰਤਨ ਦਾ ਫੱਲੇਵਾਲ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।