ਰਾਏਕੋਟ, 18 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਪੜ੍ਹਾਈ ਦੇ ਨਾਲ-ਨਾਲ ਖੇਡ ਗਰਾਊਾਡਾ ਨੂੰ ਵੀ ਆਧੁਨਿਕ ਤਰੀਕੇ ਨਾਲ ਬਣਾਉਣ ਦੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਤਹਿਤ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਸਰਕਾਰੀ ਸਕੂਲ ਪਿੰਡ ਜੌਹਲਾਂ ਵਿਖੇ ਬਣੇ ਸ਼ਹੀਦ ਨਿਰਮਲ ਸਿੰਘ, ਸ਼ਹੀਦ ਪ੍ਰੀਤਮ ਸਿੰਘ, ਸ਼ਹੀਦ ਜਸਪਾਲ ਸਿੰਘ ਖੇਡ ਗਰਾਊਾਡ ਨੂੰ ਆਧੁਨਿਕ ਤਰੀਕੇ ਨਾਲ ਬਣਾਉਣ ਲਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਸਕੂਲਾਂ ਵਿਚ ਬਣੇ ਗਰਾਊਾਡਾ ਨੂੰ ਵੀ ਆਧੁਨਿਕ ਤਰੀਕੇ ਨਾਲ ਬਣਾਇਆ ਜਾ ਰਿਹਾ ਹੈ ਜਿਸ ਤਹਿਤ ਪਿੰਡ ਜੌਹਲਾਂ ਵਿਖੇ ਗਰਾਊਾਡਾਂ ਲਈ 21 ਲੱਖ ਰੁਪਏ ਦੀ ਗ੍ਰਾਂਟ ਨਾਲ ਵਾਲੀਬਾਲ ਗਰਾਊਾਡ, ਟਾਇਲਟ ਬਲੌਕ ਅਤੇ ਹਾਈ ਮਾਸਕ ਲਾਈਟਾਂ ਲਗਾਈਆਂ ਜਾ ਰਹੀਆਂ ਹਨ | ਜਿਸ ਨਾਲ ਸਕੂਲ ਵਿਚ ਪੜ੍ਹਦੇ ਬੱਚਿਆਂ ਨੂੰ ਖੇਡਾਂ ਵਿਚ ਵੱਡੀ ਸਹੂਲਤ ਮਿਲੇਗੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ ਨੇ ਆਖਿਆ ਕਿ ਸਰਕਾਰ ਵਲੋਂ ਮਿਲੀ ਗ੍ਰਾਂਟ ਨਾਲ ਜਿੱਥੇ ਖੇਡ ਗਰਾਊਾਡਾਂ ਦਾ ਮਿਆਰ ਉੱਚਾ ਚੁੱਕਿਆ ਜਾਵੇਗਾ, ਉੱਥੇ ਹੀ ਬੱਚਿਆਂ ਤੇ ਨੌਜਵਾਨਾਂ ਨੂੰ ਕਸਰਤ ਤੇ ਖੇਡਾਂ ਖੇਡਣ ਲਈ ਚੰਗੀ ਸਹੂਲਤ ਪ੍ਰਾਪਤ ਹੋਵੇਗੀ | ਸਰਪੰਚ ਕੁਲਦੀਪ ਸਿੰਘ ਜੌਹਲਾਂ ਨੇ ਸੂਬਾ ਸਰਕਾਰ ਤੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਦਾ ਇਸ ਯੋਗ ਉਪਰਾਲੇ ਲਈ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਪੀ.ਏ. ਕਮਲ ਸੁਖਾਣਾ, ਐੱਸ.ਡੀ.ਓ ਪ੍ਰਭਜੋਤ ਕੌਰ ਜਗਰਾਉਂ, ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ, ਪੰਚ ਜਸਵੰਤ ਸਿੰਘ, ਪੰਚ ਗੁਲਜਾਰ ਸਿੰਘ, ਪੰਚ ਬਲਜਿੰਦਰ ਸਿੰਘ, ਪੰਚ ਗੁਰਮੀਤ ਸਿੰਘ, ਪੰਚ ਸੁਖਦੇਵ ਸਿੰਘ, ਪੰਚ ਗੁਰਚਰਨ ਸਿੰਘ, ਸੇਵਾਮੁਕਤ ਇੰਸਪੈਕਟਰ ਤਰਸੇਮ ਸਿੰਘ, ਟਰੱਕ ਯੂਨੀਅਨ ਰਾਏਕੋਟ ਦੇ ਪ੍ਰਧਾਨ ਬਿੰਦਰਜੀਤ ਸਿੰਘ ਗਿੱਲ, ਜੱਸ ਸਿੰਘ ਹਲਵਾਰਾ, ਜੇਈ ਪਲਵਿੰਦਰ ਸਿੰਘ, ਕਮਲਜੀਤ ਸਿੰਘ ਗਰੇਵਾਲ, ਨੰਬਰਦਾਰ ਮਨਪ੍ਰੀਤ ਸਿੰਘ, ਜਗਰੂਪ ਸਿੰਘ, ਚਰਨ ਸਿੰਘ, ਬਹਾਦਰ ਸਿੰਘ, ਇੰਦਰਾ ਸਿੰਘ, ਸੋਨੀ ਕੋਠਿਆਂ ਵਾਲਾ, ਡਾ. ਗੁਰਦੀਪ ਸਿੰਘ, ਪ੍ਰਧਾਨ ਬਲਜਿੰਦਰ ਸਿੰਘ ਦਿਉਲ, ਰਵਿੰਦਰ ਸ਼ਰਮਾ, ਹਰਮੇਲ ਸਿੰਘ ਝੱਲੀ, ਲਾਡੀ ਰਛੀਨ, ਹਾਕਮ ਸਿੰਘ, ਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਚਮਕੌਰ ਸਿੰਘ, ਦੀਪ ਸਟੂਡੀਓ, ਮਨਦੀਪ ਸਿੰਘ, ਮਨੀ ਸਿੰਘ ਆਦਿ ਹਾਜ਼ਰ ਸਨ |