ਚੌਂਕੀਮਾਨ, 18 ਨਵੰਬਰ (ਤੇਜਿੰਦਰ ਸਿੰਘ ਚੱਢਾ)-ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲ ਨੈਨ ਸਿੰਘ ਕੰਗ ਨੇ ਪਿੰਡ ਪੰਡੋਰੀ ਦੀ ਮਹਿਲਾ ਸਰਪੰਚ ਬੀਬੀ ਰਣਜੀਤ ਕੌਰ ਪੰਡੋਰੀ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ | ਇਸ ਮੌਕੇ ਕੌਂਸਲਰ ਕਾਮਰੇਡ ਬਲਵਿੰਦਰ ਸਿੰਘ ਬੱਸਣ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਸਰਪੰਚ ਬੀਬੀ ਰਣਜੀਤ ਕੌਰ ਪੰਡੋਰੀ ਦੀ ਅਗਵਾਈ ਵਿਚ ਸਮੁੱਚੀ ਗ੍ਰਾਮ ਪੰਚਾਇਤ ਨੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲ ਨੈਨ ਸਿੰਘ ਕੰਗ ਦਾ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ ਕਰਦਿਆਂ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ | ਇਸ ਮੌਕੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲ ਨੈਨ ਸਿੰਘ ਕੰਗ ਨੇ ਕਿਹਾ ਕਿ ਹਲਕੇ ਦਾਖੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵਲੋਂ ਵੱਡੀਆਂ ਗ੍ਰਾਂਟਾਂ ਦਿੱਤੀਆਂ ਗਈਆਂ ਹਨ | ਜਿਸ ਨਾਲ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਆ ਜਾਵੇਗੀ | ਇਸ ਮੌਕੇ ਸਰਪੰਚ ਬੀਬੀ ਰਣਜੀਤ ਕੌਰ ਪੰਡੋਰੀ ਨੇ ਸਮੁੱਚੀ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲ ਨੈਨ ਸਿੰਘ ਕੰਗ ਦਾ ਧੰਨਵਾਦ ਕੀਤਾ ਗਿਆ | ਜਿੰਨ੍ਹਾਂ ਨੇ ਪਿੰਡ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ | ਇਸ ਮੌਕੇ ਸਰਪੰਚ ਬੀਬੀ ਰਣਜੀਤ ਕੌਰ ਪੰਡੋਰੀ, 'ਆਪ' ਆਗੂ ਮਨਜੀਤ ਸਿੰਘ ਬਰਾੜ ਤੇ ਸੁਸਾਇਟੀ ਪ੍ਰਧਾਨ ਨਿਰਮਲ ਸਿੰਘ ਪੰਡੋਰੀ ਦੀ ਅਗਵਾਈ ਵਿਚ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲ ਨੈਨ ਸਿੰਘ ਕੰਗ, ਕਾਮਰੇਡ ਬਲਵਿੰਦਰ ਸਿੰਘ ਬੱਸਣ ਅਤੇ ਬਲਾਕ ਪ੍ਰਧਾਨ ਸੁਖਪਾਲ ਸਿੰਘ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਰਮਜੀਤ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਕੌਰ, ਸਰਬਜੀਤ ਕੌਰ, ਅਮਨਦੀਪ ਸਿੰਘ, ਜਗਸੀਰ ਸਿੰਘ ਸੀਰਾ (ਸਾਰੇ ਪੰਚ), ਤੇਜਿੰਦਰ ਸਿੰਘ, ਬਲਰਾਜ ਸਿੰਘ, ਜਗਦੇਵ ਸਿੰਘ, ਚਮਕੌਰ ਸਿੰਘ, ਰਛਪਾਲ ਸਿੰਘ, ਰਾਮਾ ਪੰਡੋਰੀ ਆਦਿ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ |