24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਐੱਸ.ਜੀ.ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਔਰਤਾਂ ਦੇ ਕੈਂਸਰ ਵਿਸ਼ੇ 'ਤੇ ਸੈਮੀਨਾਰ

ਅਜੀਤ ਡੈਸਕ 19-11-2025
ਰਾਏਕੋਟ, 18 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਪਿ੍ੰਸੀਪਲ ਡਾ. ਰਜਨੀ ਬਾਲਾ ਦੀ ਯੋਗ ਅਗਵਾਈ ਹੇਠ ਰੈੱਡ ਰੀਬਨ ਕਲੱਬ ਵਲੋਂ ਔਰਤਾਂ ਦੇ ਮਾਹਿਰ ਡਾ. ਅਮਾਨਤ ਐੱਸ ਚੀਨਾ ਵਲੋਂ ਔਰਤਾਂ ਦੇ ਕੈਂਸਰ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਡਾ: ਚੀਨਾ ਨੇ ਔਰਤਾਂ ਵਿਚ ਵੱਧ ਰਹੇ ਬ੍ਰੈਸਟ ਕੈਂਸਰ, ਸਰਵਾਈਕਲ ਕੈਂਸਰ ਤੇ ਔਰਤਾਂ ਵਿਚ ਪਾਏ ਜਾਣ ਵਾਲੇ ਹੋਰ ਕੈਂਸਰਾਂ ਦੇ ਲੱਛਣਾਂ ਤੇ ਰੋਕਥਾਮ ਦੇ ਤਰੀਕੇ ਅਤੇ ਸਮੇਂ ਸਿਰ ਜਾਂਚ ਦੀ ਲੋੜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਸੈਮੀਨਾਰ ਦਾ ਮਕਸਦ ਵਿਦਿਆਰਥੀਆਂ ਵਿਚ ਸਿਹਤ ਸਬੰਧੀ ਚੇਤਨਾ ਵਧਾਉਣਾ ਅਤੇ ਕੈਂਸਰ ਤੋਂ ਬਚਾਅ ਲਈ ਜ਼ਰੂਰੀ ਕਦਮਾਂ ਬਾਰੇ ਉਨ੍ਹਾਂ ਨੂੰ ਸੂਚਿਤ ਕਰਨਾ ਸੀ | ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਜਿੰਦਰ ਕੌੜਾ ਅਤੇ ਜਨਰਲ ਸਕੱਤਰ ਸੁਨੀਲ ਸ਼ਰਮਾ ਅਤੇ ਪਿ੍ੰਸੀਪਲ ਡਾ. ਰਜਨੀ ਬਾਲਾ ਨੇ ਰੈੱਡ ਰੀਬਨ ਕਲੱਬ ਦੇ ਇੰਚਾਰਜ ਬਲਜਿੰਦਰ ਕੌਰ ਤੇ ਨਿਧੀ ਦੀ ਇਸ ਉੱਦਮ ਲਈ ਭਰਪੂਰ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਬਾਲ ਦਿਵਸ ਮੌਕੇੇ ਅੰਤਰ ਸੰਸਥਾ ਕਿ੍ਕਟ ਖੇਡ ਮੇਲਾ ਅਗਲੀ ਖ਼ਬਰ 'ਅਜੀਤ' ਅਦਾਰੇ ਵਲੋਂ ਪਿੰਡ ਧਾਰੋਵਾਲੀ ਵਿਚ ਕਿਸਾਨਾਂ ਨੂੰ ਵੰਡੀ ਗਈ ਯੂਰੀਆ ਖਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।