ਚੌਂਕੀਮਾਨ, 18 ਨਵੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਨਾਮਵਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਅਤੇ ਜੀ.ਐੱਚ.ਜੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਅਤੇ ਜੀ.ਐੱਚ.ਜੀ. ਇੰਸਟੀਚਿਊਟ ਆਫ਼ ਫ਼ਾਰਮੇਸੀ ਵਲੋਂ ਸਾਂਝੇ ਤੌਰ 'ਤੇ ਬਾਲ ਦਿਵਸ ਸਮਾਗਮ ਮੌਕੇ ਕਿ੍ਕਟ ਖੇਡ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਸਮਾਗਮ ਵਿਚ ਸੰਸਥਾਵਾਂ ਦੇ ਸਟਾਫ਼ ਵਿਚ ਅੰਤਰ ਸੰਸਥਾ ਕਿ੍ਕਟ, ਰੱਸਾਕਸੀ ਅਤੇ ਬੈਡਮਿੰਟਨ ਖੇਡ ਮੁਕਾਬਲੇ ਕਰਵਾਏ ਗਏ | ਕਿ੍ਕਟ ਅਤੇ ਰੱਸਾਕਸੀ ਮੁਕਾਬਲੇ ਵਿਚ ਜੀ.ਐੱਚ.ਜੀ. ਪਬਲਿਕ ਸਕੂਲ ਅਤੇ ਬੈਡਮਿੰਟਨ ਮੁਕਾਬਲੇ ਵਿਚ ਖ਼ਾਲਸਾ ਕਾਲਜ ਫ਼ਾਰ ਵਿਮੈਨ ਅਤੇ ਜੀ.ਐੱਚ.ਜੀ. ਇੰਸਟੀਚਿਊਟ ਆਫ਼ ਫ਼ਾਰਮੇਸੀ ਨੇ ਸ਼ਾਨਦਾਰ ਜਿੱੱਤ ਹਾਸਲ ਕੀਤੀ | ਖ਼ਾਲਸਾ ਕਾਲਜ ਫ਼ਾਰ ਵਿਮੈਨ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ, ਮੈਡਮ ਸੰਦੀਪ ਕੌਰ, ਜੀ.ਐੱਚ.ਜੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਡਾ. ਪਵਨ ਕੁਮਾਰ, ਜੀ.ਐੱਚ.ਜੀ. ਇੰਸਟੀਚਿਊਟ ਆਫ਼ ਫ਼ਾਰਮੇਸੀ ਵੀ ਉਚੇਚੇ ਤੌਰ 'ਤੇ ਸ਼ਾਮਿਲ ਸਨ |