24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸਕੂਲ ਆਫ਼ ਐਮੀਨੈਂਸ ਦੱਧਾਹੂਰ ਵਿਖੇ ਬਾਲ ਦਿਵਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 19-11-2025
ਰਾਏਕੋਟ, 18 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸਕੂਲ ਆਫ਼ ਐਮੀਨੈਂਸ ਦੱਧਾਹੂਰ ਦੇ ਵਿਦਿਆਰਥੀ ਅਕਸਰ ਹੀ ਵੱਖ-ਵੱਖ ਮੁਕਾਬਲਿਆਂ 'ਚ ਜਿੱਤਾਂ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕਰਦੇ ਰਹਿੰਦੇ ਹਨ | ਜਿਸ ਦੌਰਾਨ ਸ਼ੈਸ਼ਨ 2025-26 ਦੌਰਾਨ ਵੱਖ-ਵੱਖ ਸਹਿ-ਵਿੱਦਿਅਕ ਅਤੇ ਖੇਡ ਮੁਕਾਬਲਿਆਂ ਵਿਚ ਭਾਗ ਲੈਂਦੇ ਹੋਏ ਜਿੱਤਾਂ ਪ੍ਰਾਪਤ ਕਰਨ ਵਾਲੇ ਦਰਜਨਾਂ ਵਿਦਿਆਰਥੀਆਂ ਨੂੰ ਬਾਲ ਦਿਵਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ, ਗ੍ਰਾਮ ਪੰਚਾਇਤ ਅਤੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਦੌਰਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਸ਼ਰਧਾ ਅਰਪਿਤ ਕੀਤੀ ਅਤੇ ਯਾਦਗਾਰ ਚਿੰਨ੍ਹ ਵਜੋਂ ਵਿਦਿਆਰਥੀਆਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਤਸਵੀਰ ਭੇਟ ਕੀਤੀ | ਇਸ ਮੌਕੇ ਅੰਗਰੇਜ਼ੀ ਲੈਕਚਰਾਰ ਭਵਨਦੀਪ ਸਿੰਘ ਵਲੋਂ ਸੰਸਥਾ ਵਿਚ ਪਹੁੰਚੇ ਸਮੂਹ ਆਹੁਦੇਦਾਰਾਂ ਤੇ ਪਤਵੰਤਿਆਂ ਨੂੰ ਜੀ ਆਇਆਂ ਆਖਿਆ ਗਿਆ | ਇਸ ਮੌਕੇ ਸਕੂਲ ਇੰਚਾਰਜ ਹਰਦੀਪ ਸਿੰਘ ਲੈਕਚਰਾਰ ਪੰਜਾਬੀ ਅਤੇ ਐੱਸ.ਐ.ਮ.ਸੀ. ਮੈਂਬਰ ਰਿੰਕੂ ਕੁਮਾਰ ਵਲੋਂ ਸੰਸਥਾ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਐੱਸ.ਐੱਮ.ਸੀ. ਚੇਅਰਮੈਨ ਧਰਮਿੰਦਰ ਸਿੰਘ, ਸਰਪੰਚ ਅੰਮਿ੍ਤਪਾਲ ਸਿੰਘ ਦੱਧਾਹੂਰ, ਜਸਬੀਰ ਸਿੰਘ, ਸ੍ਰੀਮਤੀ ਜਸਵਿੰਦਰ ਕੌਰ ਐੱਸ.ਐੱਮ.ਸੀ. ਮੈਂਬਰ, ਰਵਿੰਦਰ ਸਿੰਘ, ਸੰਤੋਖ ਸਿੰਘ, ਮਨਦੀਪ ਸਿੰਘ, ਜਗਰਾਜ ਸਿੰਘ, ਹਰਜਿੰਦਰ ਸਿੰਘ, ਸੰਦੀਪ ਸਿੰਘ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦ ਬਲਵਿੰਦਰ ਸਿੰਘ ਪੀ.ਐੱਮ ਸ੍ਰੀ ਸਰਕਾਰੀ ਹਾਈ ਸਕੂਲ ਮੁੱਲਾਂਪੁਰ ਦੇ ਵਿਦਿਆਰਥੀ ਵਿੱਦਿਅਕ ਟੂਰ 'ਤੇ ਅਗਲੀ ਖ਼ਬਰ ਸੱਤਿਆ ਭਾਰਤੀ ਸਕੂਲ ਤੁੰਗਾਹੇੜੀ 'ਚ ਮੈਡੀਕਲ ਚੈੱਕਅਪ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।