ਜੋਧਾਂ, 18 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਕਾਂਗਰਸੀ ਆਗੂ ਸਾਬਕਾ ਸਰਪੰਚ ਕੁਲਦੀਪ ਸਿੰਘ ਗੁੱਜਰਵਾਲ ਅਤੇ ਪੰਚ ਕਰਮਜੀਤ ਕੌਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਮਾਤਾ ਗੁਰਦਿਆਲ ਕੌਰ ਦੀ ਅਚਾਨਕ ਮੌਤ ਹੋ ਗਈ | ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਕੈਪਟਨ ਸੰਦੀਪ ਸੰਧੂ ਇੰਚਾਰਜ ਹਲਕਾ ਦਾਖਾ, ਕੁਲਦੀਪ ਸਿੰਘ ਵੈਦ ਸਾਬਕਾ ਵਿਧਾਇਕ, ਚਰਨਜੀਤ ਸਿੰਘ ਗਰੇਵਾਲ ਹਾਂਗਕਾਂਗ, ਸਰਪੰਚ ਹਰਦੀਪ ਸਿੰਘ ਗਰੇਵਾਲ, ਬੀਬੀ ਸਿਮਰਜੀਤ ਸਿੰਘ ਮੈਂਬਰ ਬਲਾਕ ਸੰਮਤੀ, ਮਨਪ੍ਰੀਤ ਸਿੰਘ ਈਸੇਵਾਲ, ਗੁਰਮਿੰਦਰ ਕੌਰ ਰੰਧਾਵਾ ਯੂ.ਕੇ, ਮਾ: ਸੁਖਪਾਲ ਸਿੰਘ ਗਰੇਵਾਲ, ਤੇਜਿੰਦਰਪ੍ਰੀਤ ਸਿੰਘ ਗਰੇਵਾਲ ਆੜ੍ਹਤੀਆ, ਕਰਮ ਚੰਦ, ਕਮਲਜੀਤ ਸਿੰਘ ਕਮਲ ਗਰੇਵਾਲ, ਜਥੇਦਾਰ ਭਰਪੂਰ ਸਿੰਘ ਧਾਂਦਰਾ, ਓਮ ਪ੍ਰਕਾਸ਼ ਸਾਬਕਾ ਸਰਪੰਚ ਮਨਸੂਰਾਂ, ਵਿੱਕੀ ਗਰੇਵਾਲ ਆਦਿ ਤੋਂ ਇਲਾਵਾ ਗ੍ਰਾਮ ਪੰਚਾਇਤ ਗੁੱਜਰਵਾਲ ਵਲੋਂ ਦੁੱਖ ਸਾਂਝਾ ਕੀਤਾ ਗਿਆ | ਮਾਤਾ ਗੁਰਦਿਆਲ ਕੌਰ ਨਮਿਤ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 25 ਨਵੰਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ਗੁੱਜਰਵਾਲ ਵਿਖੇ ਹੋਵੇਗੀ |