24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਮਾਣੂੰਕੇ ਸਕੂਲ 'ਚ ਸਿਹਤ ਵਿਭਾਗ ਵਲੋਂ ਜਾਗਰੂਕਤਾ ਕੈਂਪ

ਅਜੀਤ ਡੈਸਕ 19-11-2025
ਹਠੂਰ, 18 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਸੀ.ਐੱਚ.ਸੀ. ਹਠੂਰ ਦੇ ਐੱਸ.ਐੱਮ.ਓ. ਡਾ. ਅਮਨ ਸ਼ਰਮਾ ਦੀ ਅਗਵਾਈ ਅਤੇ ਕੁਲਜੀਤ ਸਿੰਘ ਬਲਾਕ ਐਜੂਕੇਟਰ ਦੀ ਦੇਖ-ਰੇਖ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣੂੰਕੇ ਵਿਖੇ ਸੁਰੱਖਿਆ ਬਾਲਪਨ ਹਫ਼ਤੇ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਕੁਲਜੀਤ ਸਿੰਘ ਬਲਾਕ ਐਜੂਕੇਟਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਇਸ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਸਵਰਨ ਸਿੰਘ ਸਿਹਤ ਇੰਸਪੈਕਟਰ ਵਲੋਂ ਡੇਂਗੂ ਚਿਕਨਗੁਨੀਆ ਸਬੰਧੀ ਵਿਸਥਾਰ ਸਹਿਤ ਲੱਛਣ ਤੇ ਬਚਾਓ ਸਬੰਧੀ ਜਾਗਰੂਕ ਕੀਤਾ | ਜਸਪ੍ਰੀਤ ਕੌਰ ਕਮਿਊਨਿਟੀ ਹੈਲਥ ਅਫ਼ਸਰ ਮਾਣੂੰਕੇ ਵਲੋਂ ਬੱਚਿਆਂ ਨੂੰ ਆਪਣੀ ਸਿਹਤ ਸੰਭਾਲ ਅਤੇ ਆਪਣੇ ਆਪ ਦੀ ਸਾਫ਼-ਸਫ਼ਾਈ ਸਬੰਧੀ ਦੱਸਿਆ | ਇਸ ਮੌਕੇ ਸਤਵਿੰਦਰ ਕੌਰ ਐੱਲ.ਐੱਚ.ਵੀ, ਪ੍ਰਕਾਸ਼ ਸਿੰਘ ਬੀਹਲਾ, ਗੁਰਮੇਲ ਸਿੰਘ ਹੈੱਲਥ ਇੰਸਪੈਕਟਰ, ਆਸ਼ਾ ਵਰਕਰ ਬਲਜੀਤ ਸਿੰਘ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 110ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੈਂਸਰ ਜਾਂਚ ਕੈਂਪ ਅਗਲੀ ਖ਼ਬਰ ਕੁਲਦੀਪ ਸਿੰਘ ਸਾਬਕਾ ਸਰਪੰਚ ਨੂੰ ਸਦਮਾ, ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।