ਪੱਖੋਵਾਲ/ਸਰਾਭਾ, 18 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ)-ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ 110ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿਖੇ ਚੱਲ ਰਹੇ ਐੱਸ.ਕੇ.ਐੱਸ. ਸਰਾਭਾ ਹਸਪਤਾਲ ਵਿਖੇ ਵਰਡਲ ਕੈਂਸਰ ਕੇਅਰ ਸੰਸਥਾ ਵਲੋਂ ਸੰਸਥਾ ਦੇ ਮੁੱਖ ਸਰਪ੍ਰਸਤ ਕੁਲਵੰਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਰਸਮੀ ਉਦਘਾਟਨ ਚੇਅਰਮੈਨ ਜਤਿੰਦਰ ਸਿੰਘ ਗਰੇਵਾਲ ਨੇ ਕੀਤਾ | ਇਸ ਮੌਕੇ ਉਨ੍ਹਾਂ ਸ: ਕੁਲਵੰਤ ਸਿੰਘ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਦੇ ਲੋਕਾਂ ਨੂੰ ਇਸ ਨਾ-ਮੁਰਾਦ ਬਿਮਾਰੀ ਤੋਂ ਬਚਾਉਣ ਲਈ ਸ: ਕੁਲਵੰਤ ਸਿੰਘ ਦੇ ਇਸ ਉਪਰਾਲੇ ਦੀ ਜਿੰਨ੍ਹੀ ਵੀ ਸ਼ਲਾਘਾ ਕੀਤੀ ਜਾਵੇ ਉਨ੍ਹੀ ਹੀ ਘੱਟ ਹੈ | ਇਸ ਮੌਕੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ 374 ਮਰੀਜ਼ਾਂ ਦੀ ਜਾਂਚ ਕੀਤੀ ਗਈ | ਜਿਸ ਵਿਚ 19 ਮਰੀਜ਼ਾਂ ਦੀ ਮੈਮੋਗ੍ਰਾਫ਼ੀ, 35 ਮਰੀਜ਼ਾਂ ਦੀ ਬ੍ਰੈਸਟ ਸਕੈਨ, 68 ਮਰੀਜ਼ਾਂ ਦਾ ਓਰਲ ਇਗਜਾਮੀਨੇਸ਼ਨ ਸਮੇਤ ਸਰੀਰ ਦੇ ਵੱਖ-ਵੱਖ ਅੰਗਾਂ 'ਚ ਕੈਂਸਰ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਰਾਜਵੀਰ ਸਿੰਘ ਗਰੇਵਾਲ, ਅਵਤਾਰ ਸਿੰਘ ਸਾਬਕਾ ਚੇਅਰਮੈਨ, ਕਾਰਜਕਾਰੀ ਚੇਅਰਮੈਨ ਪਰਮਜੀਤ ਕੌਰ, ਸਾਧੂ ਸਿੰਘ, ਜਸਵਿੰਦਰ ਸਿੰਘ, ਅਮਰੀਕ ਸਿੰਘ, ਪਰਮਜੀਤ ਸਿੰਘ, ਪਵਿੱਤਰ ਸਿੰਘ, ਸੁਖਵੰਤ ਸਿੰਘ, ਡਾ. ਬਾਤਿਸ ਆਦਿ ਹਾਜ਼ਰ ਸਨ |