24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸਰਾਭਾ 'ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਅਜੀਤ ਡੈਸਕ 19-11-2025
ਪੱਖੋਵਾਲ/ਸਰਾਭਾ, 18 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ)-ਦੇਸ਼ ਦੀ ਆਜ਼ਾਦੀ 'ਚ ਅਹਿਮ ਰੋਲ ਨਿਭਾਉਣ ਵਾਲੀ ਗ਼ਦਰ ਪਾਰਟੀ ਦੇ ਹੀਰੋ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ 110ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ 'ਚ ਲੋਕ ਕਲਾ ਮੰਚ ਮੰਡੀ ਮੱੁਲਾਂਪੁਰ ਦੇ ਸਹਿਯੋਗ ਨਾਲ ਇਨਕਲਾਬੀ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ 'ਚ ਸਮੂਹ ਆਗੂਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਨ੍ਹਾਂ ਨਾਲ ਸ਼ਹਾਦਤ ਦਾ ਜਾਮ ਪੀਣ ਵਾਲੇ ਸਾਥੀਆਂ (ਜਿੰਨ੍ਹਾਂ 'ਚ ਵਿਸ਼ਨੂੰ ਗਣੇਸ਼ ਪਿੰਗਲੇ, ਬਖਸ਼ੀਸ਼ ਸਿੰਘ, ਹਰਨਾਮ ਸਿੰਘ ਸਿਆਲਕੋਟ, ਜਗਤ ਸਿੰਘ ਸੁਰ ਸਿੰਘ, ਸੁਰੈਣ ਸਿੰਘ ਵੱਡਾ, ਸੁਰੈਣ ਸਿੰਘ ਛੋਟਾ ਸਨ) ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਉਪਰੰਤ ਧਰਤ ਵੰਗਾਰੇ ਤਖ਼ਤ ਨੂੰ , ਚੱਲੀਏ ਦੇਸ਼ ਨੂੰ ਯੁੱਧ ਕਰਨੇ ਸਮੇਤ ਅੱਧੀ ਦਰਜਨ ਇਨਕਲਾਬੀ ਨਾਟਕਾਂ ਦੀ ਸਫ਼ਲ ਪੇਸ਼ਕਾਰੀ ਕੀਤੀ ਗਈ | ਅੰਤ 'ਚ ਸ਼ਹੀਦ ਸਰਾਭਾ ਦੇ ਨਾਨਕੇ ਪਰਿਵਾਰ ਤੋਂ ਪੁੱਜੇ ਬੰਤ ਸਿੰਘ ਮਹੋਲੀ ਖੁਰਦ, ਮੰਚ ਦੇ ਸਮੂਹ ਆਗੂਆਂ ਤੇ ਕਲਾਕਾਰਾਂ ਨੂੰ ਸਨਮਾਨ ਚਿੰਨ੍ਹ ਮਾ. ਮੇਵਾ ਸਿੰਘ, ਬਲਦੇਵ ਸਿੰਘ ਸਰਾਭਾ ਨੇ ਭੇਟ ਕੀਤੇ | ਇਸ ਮੌਕੇ ਦਲਵਿੰਦਰ ਸਿੰਘ ਕੈਨੇਡਾ, ਪ੍ਰਮਿੰਦਰ ਸਿੰਘ, ਸੁਖਵਿੰਦਰ ਕੌਰ, ਅਮਰਿੰਦਰ ਸਿੰਘ, ਧਰਮਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਸੰਦੀਪ ਸਿੰਘ, ਹਰਦੇਵ ਸਿੰਘ, ਕਮਲ ਸਿੰਘ, ਜਸਪ੍ਰੀਤ ਸਿੰਘ ਘਣਗਸ, ਇਕਬਾਲ ਸਿੰਘ, ਕਮਲਜੀਤ ਕੌਰ, ਸੁਖਵਿੰਦਰ ਕੌਰ ਜੋਧਾਂ, ਅਮਨਦੀਪ ਕੌਰ, ਪਰਮ ਜੋਧਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹਾਦਤਾਂ ਨੂੰ ਸਮਰਪਿਤ ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ 9 ਰੋਜ਼ਾ ਸਮਾਗਮ ਸ਼ੁਰੂ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 110ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੈਂਸਰ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।