17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਨਗਰ ਕੀਰਤਨ ਅੱਜ ਜਗਰਾਉਂ ਸ਼ੇਰਪੁਰਾ ਚੌਂਕ ਵਿਖੇ ਪਹੁੰਚੇਗਾ

ਅਜੀਤ ਡੈਸਕ 20-11-2025
ਜਗਰਾਉਂ, 19 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਹਿੰਦ ਦੀ ਚਾਦਰ, ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਫਰੀਦਕੋਟ ਤੋਂ ਚੱਲ ਕੇ ਅੱਜ ਜਗਰਾਉਂ ਪਹੁੰਚੇਗਾ | ਜਗਰਾਉਂ ਪਹੁੰਚਣ 'ਤੇ ਸ਼ੇਰਪੁਰਾ ਚੌਂਕ ਵਿਖੇ ਜਗਰਾਉਂ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਜਗਰਾਉਂ ਸ਼ਹਿਰ ਵਾਸੀਆਂ ਅਤੇ ਪਿੰਡਾਂ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਜਾਵੇਗਾ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਨਗਰ ਕੀਰਤਨ ਦੇ ਆਗਮਨ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ | ਸਕੂਲੀ ਬੱਚੇ ਗੱਤਕੇ ਰਾਹੀਂ ਆਪਣੀ ਪੇਸ਼ਕਾਰੀ ਪੇਸ਼ ਕਰਨਗੇ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਸ਼ਬਦ ਕੀਰਤਨ ਕੀਤਾ ਜਾਵੇਗਾ | ਜਗਰਾਉਂ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਸਿੱਧੂ, ਚੇਅਰਮੈਨ ਰਜਿੰਦਰ ਜੈਨ, ਰਾਜ ਕੁਮਾਰ ਭੱਲਾ, ਪ੍ਰਧਾਨ ਬਿੰਦਰ ਮਨੀਲਾ, ਡਾ: ਨਰਿੰਦਰ ਸਿੰਘ, ਭੂਵਨ ਗੋਇਲ, ਕੈਪਟਨ ਨਰੇਸ਼ ਵਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਉੱਪਰ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ |
ਪਿਛਲੀ ਖ਼ਬਰ ਮਾਲਖ਼ਾਨੇ 'ਚ ਕਰੀਬ ਸਵਾ ਕਰੋੜ ਦੀ ਨਕਦੀ ਤੇ ਹੋਰ ਸਾਮਾਨ ਖੁਰਦ-ਬੁਰਦ ਕਰਨ ਵਾਲਾ ਮਾਲਖਾਨਾ ਮੁਨਸ਼ੀ ਗੁਰਦਾਸ ਸਿੰਘ ਦੇ ਨਾਲ... ਅਗਲੀ ਖ਼ਬਰ ਨਿਰਮਲੇ ਸੰਪਰਦਾਇ ਨੇ ਲੋਹਟਬੱਦੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।