17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਦੋ ਰੋਜ਼ਾ ਅੱਖਾਂ ਦਾ ਚੈੱਕਅੱਪ ਕੈਂਪ

ਅਜੀਤ ਡੈਸਕ 20-11-2025
ਜਗਰਾਉਂ, 19 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸ਼ੰਕਰਾ ਅੱਖਾਂ ਦੇ ਹਸਪਤਾਲ ਮੁੱਲਾਂਪੁਰ ਤੋਂ ਪਹੁੰਚੀ ਟੀਮ ਅਸ਼ੀਸ਼, ਜਸਕਿਰਨਪ੍ਰੀਤ ਸਿੰਘ, ਸੰਜਨਾ ਅਤੇ ਅੰਜਲੀ ਠਾਕੁਰ ਵਲੋਂ ਦੋ ਰੋਜ਼ਾ ਅੱਖਾਂ ਦਾ ਚੈੱਕਅੱਪ ਕੈਂਪ ਲਗਾਇਆ ਗਿਆ | ਇਸ ਟੀਮ ਵਲੋਂ ਸਕੂਲ ਦੇ ਹਰ ਇਕ ਬੱਚੇ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਜਿਸ ਦੌਰਾਨ ਆਈਆਂ ਮੁਸ਼ਕਿਲਾਂ ਦਾ ਹੱਲ ਦੱਸਿਆ ਗਿਆ | ਅਧਿਆਪਕ ਸਾਹਿਬਾਨ ਵਲੋਂ ਵੀ ਅੱਖਾਂ ਚੈੱਕ ਕਰਵਾਈਆਂ ਗਈਆਂ | ਬਲੌਜ਼ਮ ਕਾਨਵੈਂਟ ਸਕੂਲ ਦੇ ਪਿ੍ੰਸੀਪਲ ਡਾ: ਨਵਨੀਤ ਕੌਰ ਨੇ ਇਸ ਟੀਮ ਅਤੇ ਹਸਪਤਾਲ ਦੀ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਖਾਂ ਸਾਡੇ ਸਰੀਰ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹਨ | ਇਸ ਮੌਕੇ ਸਕੂਲ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਕਿਹਾ ਕਿ ਜ਼ਿੰਦਗੀ ਨੂੰ ਮਾਨਣ ਲਈ ਅੱਖਾਂ ਦਾ ਸਾਥ ਹੋਣਾ ਜ਼ਰੂਰੀ ਹੈ |
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ 'ਚ ਦਿਵਯ ਸਤਿਸੰਗ 23 ਨੂੰ ਅਗਲੀ ਖ਼ਬਰ ਰਾਏਕੋਟ ਵਿਖੇ ਬਾਬਾ ਜ਼ੋਰਾ ਸਿੰਘ ਬੱਧਨੀ ਵਾਲੇ ਮਹਾਂਪੁਰਖਾਂ ਦੇ 4 ਰੋਜ਼ਾ ਧਾਰਮਿਕ ਦੀਵਾਨ ਕੱਲ੍ਹ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।