ਹਲਵਾਰਾ, 19 ਨਵੰਬਰ (ਮਨਦੀਪ ਸਿੰਘ ਉੱਭੀ)-ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਵਲੋਂ ਅਣ-ਅਧਿਕਾਰਤ ਕਲੋਨੀਆਂ ਵਿਚ ਬਿਜਲੀ ਕੁਨੈਕਸ਼ਨ ਦੇਣ ਦੇ ਐਲਾਨ ਤੋਂ ਬਾਅਦ, ਪੀ.ਐੱਸ.ਪੀ.ਸੀ.ਐੱਲ ਨੇ ਇਕ ਰਸਮੀ ਨੋਟੀਫਿਕੇਸ਼ਨ ਜਾਰੀ ਕਰਕੇ ਅੱਜ ਅਰਜ਼ੀਆਂ ਸਵੀਕਾਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ | ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਨੂੰ ਆਮ ਆਦਮੀ ਪਾਰਟੀ ਦਾ ਮਾਸਟਰਸਟਰੋਕ ਮੰਨਿਆ ਜਾ ਰਿਹਾ ਹੈ | ਜਿੱਥੇ ਇੱਕ ਪਾਸੇ ਸਰਕਾਰ ਦੇ ਇਸ ਫ਼ੈਸਲੇ ਨਾਲ ਲੁਧਿਆਣਾ ਸਮੇਤ ਪੂਰੇ ਸੂਬੇ ਦੇ ਲੋਕਾਂ ਨੇ ਰਾਹਤ ਦਾ ਸਾਹ ਲਿਆ ਹੈ | ਅੱਜ ਆਪ ਪਾਰਟੀ ਦੇ ਬਲਾਕ ਪ੍ਰਧਾਨ ਰਮੇਸ਼ ਜੈਨ ਨੇ ਪੀ.ਐੱਸ.ਪੀ.ਸੀ.ਐੱਲ ਦੁਆਰਾ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਦਿਖਾਉਂਦੇ ਹੋਏ ਇਸ ਨੂੰ ਪੰਜਾਬ ਦੇ ਲੋਕਾਂ ਲਈ ਨਵੇਂ ਸਾਲ ਦਾ ਤੋਹਫ਼ਾ ਦੱਸਿਆ ਉਨ੍ਹਾਂ ਨੇ ਵਿਚੋਲਿਆਂ ਦੇ ਜਾਲ ਤੋਂ ਬਚਣ ਦੀ ਚਿਤਾਵਨੀ ਵੀ ਦਿੱਤੀ | ਪ੍ਰਧਾਨ ਰਮੇਸ਼ ਜੈਨ ਨੇ ਕਿਹਾ ਕਿ ਸਰਕਾਰ ਭਿ੍ਸ਼ਟਾਚਾਰ ਅਤੇ ਰਿਸ਼ਵਤਖੋਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾ ਰਹੀ ਹੈ ਅਤੇ ਲੋਕਾਂ ਨੂੰ ਇਸ ਦਾ ਸਮੱਰਥਨ ਕਰਨਾ ਚਾਹੀਦਾ ਹੈ |
ਅਣ-ਅਧਿਕਾਰਤ ਕਾਲੋਨੀਆਂ 'ਚ ਬਿਜਲੀ ਕੁਨੈਕਸ਼ਨਾਂ ਲਈ ਪੰਜਾਬ ਸਰਕਾਰ ਵਲੋਂ ਖੁੱਲ੍ਹ
ਅਜੀਤ ਡੈਸਕ
20-11-2025