ਜਗਰਾਉਂ, 19 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਡਾ: ਬੀ.ਆਰ. ਅੰਬੇਡਕਰ ਭਵਨ ਜਗਰਾਉਂ ਵਿਖੇ ਹਲਕੇ ਦੇ 71 ਪਿੰਡਾਂ ਵਿਚ ਗਲੀਆਂ-ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਕੱਚੇ ਰਸਤਿਆਂ ਨੂੰ ਪੱਕਾ ਕਰਨ ਅਤੇ ਪੀਣ ਵਾਲੇ ਸ਼ੁੱਧ ਪਾਣੀ ਲਈ ਗ੍ਰਾਮ ਪੰਚਾਇਤਾਂ ਨੂੰ 5 ਕਰੋੜ ਤੋਂ ਵੀ ਜ਼ਿਆਦਾ ਗ੍ਰਾਂਟਾਂ ਦੇ ਚੈੱਕ ਦਿੱਤੇ ਗਏ | ਜਿੰਨ੍ਹਾਂ ਦੇ ਕੰਮ ਬਹੁਤ ਜ਼ਲਦੀ ਸ਼ੁਰੂ ਹੋ ਜਾਣਗੇ ਅਤੇ ਪਿੰਡਾਂ ਦੀ ਹਾਲਤ ਬਿਹਤਰ ਬਣਾਈ ਜਾਵੇਗੀ | ਇਸ ਮੌਕੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਲੋਕਾਂ ਦੇ ਹਰ ਪ੍ਰਕਾਰ ਦੇ ਮਸਲੇ ਹੱਲ ਕਰਨ ਲਈ ਯਤਨਸ਼ੀਲ ਹੈ | ਇਸ ਤੋਂ ਇਲਾਵਾ ਹਲਕਾ ਜਗਰਾਉਂ ਅਧੀਨ ਪਿੰਡਾਂ ਵਿਚ ਕੱਚੇ ਰਸਤਿਆਂ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੀਂਆਂ ਸੜਕਾਂ ਬਣਾ ਕੇ ਪੱਕਾ ਕੀਤਾ ਜਾਵੇਗਾ, ਪਿੰਡਾਂ ਵਿਚ ਆਧੁਨਿਕ ਸਹੂਲਤਾਂ ਨਾਲ ਲੈਸ ਪਾਰਕਾਂ ਬਣਾਈਆਂ ਜਾਣਗੀਆਂ, ਪਿੰਡਾਂ ਵਿਚ ਸ਼ਾਨਦਾਰ ਖੇਡ ਗਰਾਊਾਡ ਬਣਾਏ ਜਾਣਗੇ, ਇੰਨਡੋਰ ਅਤੇ ਆਊਟਡੋਰ ਖੇਡ ਸਟੇਡੀਅਮ ਬਣਾਏ ਜਾਣਗੇ, ਖੇਡਾਂ ਦਾ ਸਮਾਨ ਮੁਹੱਈਆ ਕਰਵਾਇਆ ਜਾਵੇਗਾ ਅਤੇ ਜਗਰਾਉਂ ਹਲਕੇ ਦੇ ਰਹਿੰਦੇ ਪ੍ਰੋਜੈਕਟਾਂ ਦੇ ਕੰਮ ਜਲਦੀ ਮੁਕੰਮਲ ਕੀਤੇ ਜਾਣਗੇ | ਇਸ ਸਮੇਂ ਵਿਧਾਇਕਾ ਬੀਬੀ ਮਾਣੂੰਕੇ ਨੇ ਹੋਰ ਆਖਿਆ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਾਸੀਆਂ ਨੂੰ 600 ਯੂਨਿਟ ਬਿਜਲੀ ਮੁਫ਼ਤ ਅਤੇ ਹੋਰ ਕਈ ਸਹੂਲਤਾਂ ਹਰ ਵਰਗ ਨੂੰ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਸੁਰਜੀਤ ਚੰਦ ਬੀ.ਡੀ.ਪੀ.ਓ. ਜਗਰਾਉਂ, ਮੋਹਣਦੀਪ ਸਿੰਘ ਜੇ.ਈ., ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਯੂਥ ਆਗੂ ਜਪ ਜੋਤ ਸਿੰਘ ਜੇ.ਪੀ, ਸਰਪੰਚ ਗੁਰਪ੍ਰੀਤ ਸਿੰਘ ਡਾਂਗੀਆਂ, ਸਰਪੰਚ ਗੋਪਾਲ ਸਿੰਘ ਡੱਲਾ, ਸਰਪੰਚ ਮਨਦੀਪ ਸਿੰਘ ਮੀਰਪੁਰ, ਕੋਆਰਡੀਨੇਟਰ ਮਾ: ਪਰਮਿੰਦਰ ਸਿੰਘ ਗਿੱਦੜਵਿੰਡੀ, ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ, ਧਰਮਿੰਦਰ ਸਿੰਘ ਧਾਲੀਵਾਲ, ਯੂਥ ਪ੍ਰਧਾਨ ਸਤਿੰਦਰ ਸਿੰਘ ਗਾਲਿਬ, ਸਰਪੰਚ ਦੇਸਾ ਸਿੰਘ ਬਾਘੀਆਂ, ਤਰਸੇਮ ਸਿੰਘ ਹਠੂਰ, ਸਰਪੰਚ ਸੁਖਦੇਵ ਸਿੰਘ ਗਿੱਦੜਵਿੰਡੀ, ਨਿਰਭੈ ਸਿੰਘ ਕਮਾਲਪੁਰਾ, ਮੇਜਰ ਸਿੰਘ ਨਵਾਂ ਡੱਲਾ, ਜਸਵੀਰ ਸਿੰਘ ਦੇਹੜਕਾ, ਸਰਪੰਚ ਹਰਪ੍ਰੀਤ ਸਿੰਘ ਹੈਪੀ ਮਾਣੂੰਕੇ, ਸਰਪੰਚ ਗੁਰਪ੍ਰੀਤ ਸਿੰਘ ਭੰਮੀਪੁਰਾ, ਸਰਪੰਚ ਗੁਰਮੇਲ ਸਿੰਘ ਮੱਲ੍ਹਾ, ਸਰਪੰਚ ਸੋਹਣ ਸਿੰਘ ਚਕਰ, ਸਰਪੰਚ ਮਨਦੀਪ ਸਿੰਘ ਗੁੱਗ ਕਮਾਲਪੁਰਾ, ਸਰਪੰਚ ਦਵਿੰਦਰ ਸਿੰਘ ਜਨੇਤਪੁਰਾ, ਸਰਪੰਚ ਜਗਦੀਪ ਸਿੰਘ ਸੇਰੇਵਾਲ, ਕੁਲਦੀਪ ਸਿੰਘ ਸ਼ੇਖਦੌਲਤ, ਜਗਸੀਰ ਸਿੰਘ ਗਾਲਿਬ ਰਣ ਸਿੰਘ, ਪੰਚ ਗੁਰਪ੍ਰੀਤ ਸਿੰਘ, ਸਰਪੰਚ ਚਮਕੌਰ ਸਿੰਘ, ਪਿ੍ਤਪਾਲ ਸਿੰਘ ਬੋਦਲਵਾਲਾ, ਪ੍ਰਦੀਪ ਸਿੰਘ ਸੇਖੋਂ ਬੋਦਲਵਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੰਚ, ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ |