ਰਾਏਕੋਟ, 19 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਪਿੰਡਾਂ, ਸਕੂਲਾਂ, ਪਾਰਕਾਂ ਤੇ ਖੇਡ ਗਰਾਊਾਡਾ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ਼ਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਰਾਏਕੋਟ ਦੇ ਨਜ਼ਦੀਕੀ ਪਿੰਡ ਸਹਿਬਾਜ਼ਪੁਰਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਗਰਾਊਾਡ ਵਿਚ ਆਧੁਨਿਕ ਸਹੂਲਤਾਂ ਨਾਲ ਲੈੱਸ ਕਰਨ ਦੇ ਮਕਸਦ ਤਹਿਤ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲਾ ਗਰਾਊਾਡ ਵਿਚ ਟੱਕ ਲਗਾ ਕੇ ਵਿਕਾਸ ਕਾਰਜ਼ ਦੀ ਸ਼ੁਰੂਆਤ ਕਰਵਾਈ ਗਈ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਮ.ਐੱਲ.ਏ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਸੂਬਾ ਸਰਕਾਰ ਵੋਟਰਾਂ ਨਾਲ ਕੀਤੇ ਵਾਅਦਿਆਂ ਮੁਤਾਬਿਕ ਵਿਕਾਸ ਕਾਰਜ਼ਾਂ ਦੀ ਲੜੀ ਨੂੰ ਚਲਾ ਰਹੀ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ | ਇਸ ਮੌਕੇ ਜੇ.ਈ. ਪਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਬਾਜ਼ਪੁਰਾ ਗਰਾਊਾਡ ਵਿਚ ਅੱਠ ਬੈਂਚ, ਬਾਥਰੂਮ, ਲਾਈਟਾਂ ਅਤੇ ਵਾਲੀਬਾਲ ਗਰਾਊਾਡ ਬਣਾਇਆ ਜਾ ਰਿਹਾ ਹੈ | ਜਿਸ ਦੀ ਕੀਮਤ ਲਗਭਗ 18 ਲੱਖ 71 ਹਜ਼ਾਰ ਰੁਪਏ ਬਣਦੀ ਹੈ | ਇਸ ਮੌਕੇ ਗ੍ਰਾਮ ਪੰਚਾਇਤ ਸਹਿਬਾਜ਼ਪੁਰਾ ਵਲੋਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਪ੍ਰਭਜੋਤ ਕੌਰ ਐੱਸ.ਡੀ.ਓ ਪੰਚਾਇਤੀ ਰਾਜ ਜਗਰਾਉਂ ਨੂੰ ਇਸ ਉਪਰਾਲੇ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਿੰਦਰਜੀਤ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ, ਸਰਪੰਚ ਬਲਜੀਤ ਸਿੰਘ ਸਹਿਬਾਜ਼ਪੁਰਾ, ਪੰਚ ਹਰਜੀਤ ਸਿੰਘ, ਪੰਚ ਜਰਨੈਲ ਸਿੰਘ, ਪੰਚ ਕੁਲਵੰਤ ਸਿੰਘ, ਪੰਚ ਕੇਵਲ ਸਿੰਘ, ਅਜਮੇਰ ਸਿੰਘ ਉੱਪਲ, ਕੈਪਟਨ ਬਚਿੱਤਰ ਸਿੰਘ, ਜੱਸ ਹਲਵਾਰਾ, ਕਲਵੰਤ ਸਿੰਘ, ਬਲਵੀਰ ਸਿੰਘ, ਪ੍ਰਧਾਨ ਜਗਸੀਰ ਸਿੰਘ ਗਰੇਵਾਲ, ਰਘਬੀਰ ਸਿੰਘ, ਪਰਮਿੰਦਰ ਸਿੰਘ ਕੈਲਾ, ਕੈਪਟਨ ਜਗਰੂਪ ਸਿੰਘ, ਸੂਬੇਦਾਰ ਸਤਪਾਲ ਸਿੰਘ, ਅਵਤਾਰ ਸਿੰਘ ਕੈਨੇਡਾ, ਰਾਜਵਿੰਦਰ ਸਿੰਘ, ਰਣਜੀਤ ਸਿੰਘ ਰਾਏ, ਐਪਲ ਸਿੰਘ, ਪਿ੍ੰਸੀਪਲ ਪਿ੍ਤਪਾਲ ਸਿੰਘ, ਰਾਜ ਕੁਮਾਰ ਸੁਧਾਰ, ਅਮਿਤ ਕੁਮਾਰ ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਸ਼ਿੰਦਰਪਾਲ ਸਿੰਘ, ਤੇਜਿੰਦਰ ਸਿੰਘ ਆਦਿ ਹਾਜ਼ਰ ਸਨ |