17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਦਾ ਧਾਰਮਿਕ ਮੁਕਬਾਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 20-11-2025
ਚੌਂਕੀਮਾਨ, 19 ਨਵੰਬਰ (ਤੇਜਿੰਦਰ ਸਿੰਘ ਚੱਢਾ)-ਸਤਨਾਮ ਸਰਬ ਕਲਿਆਣ ਟਰੱਸਟ ਵਲੋਂ ਪਿਛਲੇ ਦਿਨੀਂ ਭਾਈ ਰਣਧੀਰ ਸਿੰਘ ਨਗਰ ਈ ਬਲਾਕ ਲੁਧਿਆਣਾ ਵਿਖੇ ਸਾਲਾਨਾ ਧਾਰਮਿਕ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਨੇ ਹਿੱਸਾ ਲੈਂਦਿਆਂ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੇ ਦੱਸਿਆ ਕਿ 12ਵੀਂ ਕਾਮਰਸ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਸਿੱਧੂ ਨੇ ਗੁਰਬਾਣੀ ਕੰਠ ਮੁਕਾਬਲੇ ਵਿਚ ਪਹਿਲਾ, 10ਵੀਂ ਦੀਆਂ ਵਿਦਿਆਰਥਣਾਂ ਤਨੀਸਾ ਗਰਗ, ਹਰਤਰੀਤ ਕੌਰ ਤੇ ਚੰਦਨਪ੍ਰੀਤ ਕੌਰ ਨੇ ਕੁਇਜ਼ ਮੁਕਾਬਲੇ ਵਿਚ ਦੂਜਾ, 11ਵੀਂ ਮੈਡੀਕਲ ਦੀ ਵਿਦਿਆਰਥਣ ਚਾਂਦਨੀ ਨੇ ਭਾਸ਼ਣ ਮੁਕਾਬਲੇ ਵਿਚ ਤੀਜਾ ਅਤੇ 11ਵੀਂ ਆਰਟਸ ਗੁਰੱਪ ਦੀਆਂ ਵਿਦਿਆਰਥਣਾਂ ਭਵਨਦੀਪ ਕੌਰ, ਹਰਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜੈਸਮੀਨ ਕੌਰ, ਜਸਪ੍ਰੀਤ ਕੌਰ ਨੇ ਵਾਰਤਾਲਾਪ ਵਿਚ ਤੀਜਾ ਸਥਾਨ ਹਾਸਲ ਕਰਦਿਆਂ ਸਮੁੱਚੇ ਸਕੂਲ ਸਟਾਫ਼ ਵਲੋਂ ਸਕੂਲ ਵਿਚ ਹਰ ਖੇਤਰ ਵਿਚ ਕਰਵਾਈ ਜਾਂਦੀ ਸਖ਼ਤ ਮਿਹਨਤ 'ਤੇ ਮੋਹਰ ਲਗਾਈ | ਇਸ ਮੌਕੇ ਸਮੁੱਚੇ ਸਕੂਲ ਸਟਾਫ਼ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਔਰਤਾਂ ਨੂੰ ਆਤਮ-ਨਿਰਭਰ ਬਣਨ ਲਈ ਪ੍ਰੇਰਿਤ ਕੀਤਾ ਅਗਲੀ ਖ਼ਬਰ ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਅਥਲੈਟਿਕਸ ਮੀਟ ਦੀ ਓਵਰਆਲ ਟਰਾਫ਼ੀ ਡੇਜ਼ੀ ਹਾਊਸ ਦੇ ਹਿੱਸੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।