17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿੱਦੜਵਿੰਡੀ ਵਿਖੇ ਸਿੱਖਿਆ ਸੈਮੀਨਾਰ

ਅਜੀਤ ਡੈਸਕ 20-11-2025
ਸਿੱਧਵਾਂ ਬੇਟ, 19 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਗਿੱਦੜਵਿੰਡੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਗਾਂਹਵਧੂ ਪ੍ਰਵਾਸੀ ਭਾਰਤੀ ਜਸਵਿੰਦਰ ਸਿੰਘ ਗਿੱਲ (ਅਮਰੀਕਾ) ਦੀ ਪ੍ਰੇਰਨਾ ਤੇ ਖੇਤੀਬਾੜੀ ਅਤੇ ਵਪਾਰਿਕ ਧੰਦੇ ਦੇ ਵਿਸ਼ੇ 'ਤੇ ਇਕ ਅਗਾਂਹਵਧੂ ਸੋਚ ਵਾਲਾ ਸਿੱਖਿਆ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਸਕੂਲੀ ਵਿਦਿਆਰਥੀਆਂ, ਕਿਸਾਨ ਵੀਰਾਂ ਅਤੇ ਵਪਾਰਿਕ ਕਿੱਤੇ ਨਾਲ ਜੁੜੇ ਲੋਕਾਂ ਨੇ ਸ਼ਮੂਲੀਅਤ ਕਰਕੇ ਇਸ ਸੈਮੀਨਾਰ ਦਾ ਪੂਰਾ ਲਾਹਾ ਲਿਆ | ਇਸ ਮੌਕੇ ਵਿਸ਼ਵ ਪ੍ਰਸਿੱਧ ਖੇਤੀਬਾੜੀ ਮਾਹਿਰ ਡਾ. ਮਲਵਿੰਦਰ ਸਿੰਘ ਮੱਲ੍ਹੀ ਨੇ ਆਧੁਨਿਕ ਅਤੇ ਟਿਕਾਊ ਖੇਤੀ ਤਕਨਾਲੋਜੀਆਂ ਵਿਚ ਦਹਾਕਿਆਂ ਤੋਂ ਅਜਮਾਏ ਤਜਰਬਿਆਂ ਨੂੰ ਸਾਂਝਾ ਕੀਤਾ | ਇਸ ਮੌਕੇ ਸੁਸ਼ਰੀ ਕੋਮਲ ਚੋਪੜਾ ਫਾਊਾਡਰ ਨੇ ਵੀ ਵਪਾਰਾਂ ਵਿਚ ਪਾਏ ਜਾ ਰਹੇ ਆਪਣੀ ਸੰਸਥਾ ਦੇ ਵੱਡੇ ਯੋਗਦਾਨ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਹਾਜ਼ਰੀ ਲਗਵਾਈ | ਇਸ ਮੌਕੇ ਪ੍ਰਵਾਸੀ ਭਾਰਤੀ ਜਸਵਿੰਦਰ ਸਿੰਘ ਗਿੱਲ ਨੇ ਆਪਣੇ ਪਰਿਵਾਰ ਵਲੋਂ ਪਿੰਡ ਦੀ ਖੁਸ਼ਹਾਲੀ ਲਈ ਕੀਤੇ ਜਾ ਰਹੇ ਯਤਨਾਂ, ਖੇਤੀਬਾੜੀ ਧੰਦੇ ਵਿਚ ਪਾਏ ਯੋਗਦਾਨ ਅਤੇ ਇਕ ਚੰਗਾ ਨਾਗਰਿਕ ਬਣਨ ਲਈ ਆਪਣੇ ਨਿੱਜੀ ਤਜਰਬਿਆਂ ਨੂੰ ਸੈਮੀਨਾਰ ਵਿਚ ਸਾਂਝਾ ਕੀਤਾ | ਇਸ ਮੌਕੇ ਪਿ੍ੰਸੀਪਲ ਹਰਪ੍ਰੀਤ ਸਿੰਘ ਗਰੇਵਾਲ ਨੇ ਜਿੱਥੇ ਆਪਣਾ ਪੂਰਾ ਸਹਿਯੋਗ ਦਿੱਤਾ, ਉੱਥੇ ਵਿਦਿਆਰਥੀਆਂ ਨੂੰ ਅਜਿਹੇ ਸੈਮੀਨਾਰਾਂ ਤੋਂ ਸਿੱਖਿਆ ਲੈ ਕੇ ਭਵਿੱਖ ਵਿਚ ਆਪਣੇ ਸਮਾਜ ਲਈ ਕੁਝ ਕਰ ਸਕਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕੁਲਦੀਪ ਸਿੰਘ ਗਿੱਲ, ਹਰਜੋਤ ਸਿੰਘ ਗਿੱਲ, ਰਜਿੰਦਰ ਸਿੰਘ ਗਿੱਲ, ਪਲਵਿੰਦਰ ਸਿੰਘ ਗਿੱਲ, ਬਰਿੰਦਰਜੀਤ ਕੌਰ ਗਿੱਲ ਤੋਂ ਇਲਾਵਾ ਸਮੂਹ ਸਟਾਫ਼ ਅਤੇ ਕਈ ਹੋਰ ਪਤਵੰਤੇ ਲੋਕਾਂ ਨੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਆਰ.ਕੇ. ਹਾਈ ਸਕੂਲ 'ਚ ਲਾਲਾ ਲਾਜਪਤ ਰਾਏ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸਰਕਾਰੀ ਬਿਕਰਮ ਕਾਲਜ 'ਚ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਭਾਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।