17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪਿੰਡ ਰੂਮੀ ਨੂੰ ਵਿਕਾਸ ਕਾਰਜਾਂ ਲਈ 7 ਲੱਖ 50 ਰੁਪਏ ਦੀ ਗ੍ਰਾਂਟ ਦਾ ਚੈੱਕ ਹਲਕਾ ਇੰਚਾਰਜ ਡਾ. ਕੰਗ ਨੇ ਦਿੱਤਾ

ਅਜੀਤ ਡੈਸਕ 20-11-2025
ਜਗਰਾਉਂ, 19 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-'ਆਪ' ਦੇ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਵਲੋਂ ਪਿੰਡ ਰੂਮੀ ਦੇ ਵਿਕਾਸ ਕਾਰਜਾਂ ਲਈ ਸਰਪੰਚ ਮਨਪ੍ਰੀਤ ਸਿੰਘ ਰੂਮੀ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਨੂੰ 7 ਲੱਖ 50 ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ | ਇਸ ਮੌਕੇ ਡਾ: ਕੰਵਲ ਨੈਨ ਸਿੰਘ ਕੰਗ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਨਾਂ ਕਿਸੇ ਭੇਦਭਾਵ ਦੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲ ਰਹੀ ਹੈ ਤੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤੇ ਸੂਬੇ ਵਿਚੋਂ ਬੇਰੁਜ਼ਗਾਰੀ ਖਤਮ ਕਰਨ ਲਈ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਹੀ ਹੈ | ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਰੂਮੀ ਨੇ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਡਾ: ਕੰਵਲ ਨੈਨ ਸਿੰਘ ਕੰਗ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਪਹਿਲਾ ਖੇਡ ਸਟੇਡੀਅਮ ਤੇ ਪੰਚਾਇਤ ਘਰ ਬਣਾਉਣ ਸਮੇਂ ਤੇ ਪਿੰਡ ਦੀਆਂ ਗਲੀਆਂ ਵਿਚ ਇੰਟਰਲਾਕ ਟਾਇਲਾਂ ਲਗਾਉਣ ਲਈ ਵੱਡੀਆਂ ਗ੍ਰਾਂਟਾਂ ਦਿੱਤੀਆਂ ਤੇ ਹੁਣ ਵੀ ਪਿੰਡ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਗ੍ਰਾਂਟ ਦਾ ਚੈੱਕ ਗ੍ਰਾਮ ਪੰਚਾਇਤ ਨੂੰ ਸੌਂਪਿਆ | ਇਸ ਮੌਕੇ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਵਲੋਂ ਡਾ: ਕੰਵਲ ਨੈਨ ਸਿੰਘ ਕੰਗ ਸਮੇਤ ਆਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਇੰਦਰਜੀਤ ਸਿੰਘ, ਜਗਦੀਪ ਸਿੰਘ, ਹਿੰਦਰ ਸਿੰਘ, ਬਲਜੀਤ ਸਿੰਘ, ਬਲਦੇਵ ਸਿੰਘ, ਜਸਵਿੰਦਰ ਸਿੰਘ (ਸਾਰੇ ਪੰਚ), ਅਵਤਾਰ ਸਿੰਘ ਕਲਸੀ, ਗੁਰਦੀਪ ਸਿੰਘ, ਪ੍ਰਧਾਨ ਤਲਵਿੰਦਰ ਸਿੰਘ, ਉਮ ਰੂਮੀ, ਬਿਕਰਮ ਸਿੰਘ, ਜਗਮੇਲ ਸਿੰਘ, ਅਜੀਤ ਸਿੰਘ ਸਿੱਧੂ, ਕਸ਼ਮੀਰ ਸਿੰਘ, ਸ਼ਿੰਗਾਰਾ ਸਿੰਘ, ਗੀਤਾ ਰੂਮੀ, ਸੈਕਟਰੀ ਸੁਖਮਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਿਊ ਜੀ.ਐੱਮ.ਟੀ. ਪਬਲਿਕ ਸਕੂਲ ਭੱਠਾਧੂਹਾ ਦੀ ਵਿਦਿਆਰਥਣ ਹਰਸਿਮਰਤ ਕੌਰ ਨੇ ਮੱਲਾਂ ਮਾਰੀਆਂ ਅਗਲੀ ਖ਼ਬਰ ਆਰ.ਕੇ. ਹਾਈ ਸਕੂਲ 'ਚ ਲਾਲਾ ਲਾਜਪਤ ਰਾਏ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।