17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਨਿਊ ਜੀ.ਐੱਮ.ਟੀ. ਪਬਲਿਕ ਸਕੂਲ ਭੱਠਾਧੂਹਾ ਦੀ ਵਿਦਿਆਰਥਣ ਹਰਸਿਮਰਤ ਕੌਰ ਨੇ ਮੱਲਾਂ ਮਾਰੀਆਂ

ਅਜੀਤ ਡੈਸਕ 20-11-2025
ਹੰਬੜਾਂ, 19 ਨਵੰਬਰ (ਮੇਜਰ ਹੰਬੜਾਂ)-ਕਸਬਾ ਹੰਬੜਾਂ ਨੇੜਲੇ ਨਿਊ ਜੀ.ਐੱਮ.ਟੀ ਪਬਲਿਕ ਸਕੂਲ ਭੱਠਾਧੂਹਾ ਦੀ ਚੌਥੀ ਜਮਾਤ ਦੀ ਵਿਦਿਆਰਥਣ ਹਰਸਿਮਰਤ ਕੌਰ ਨੇ ਐੱਲ.ਐੱਸ.ਐੱਸ.ਸੀ. ਇੰਗਲਿਸ਼ ਫੈਸਟ ਵਿਚ ਕੈਟੇਗਰੀ ਬੀ-'ਟਾਕ ਰਾਕ' ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਜਾਣਕਾਰੀ ਸਾਂਝੀ ਕਰਦਿਆਂ ਸਕੂਲ ਦੇ ਪਿ੍ੰਸੀਪਲ ਡਾ: ਕਨਿਕਾ ਸੱਚਦੇਵਾ ਨੇ ਦੱਸਿਆ ਕਿ ਇਹ ਮੁਕਾਬਲਾ ਜਤਿੰਦਰਾ ਗ੍ਰੀਨ ਫੀਲਡ ਸਕੂਲ ਵਲੋਂ ਆਯੋਜਿਤ ਕੀਤਾ ਗਿਆ ਸੀ, ਜਿਸ ਵਿਚ ਜ਼ਿਲ੍ਹੇ ਭਰ ਦੇ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਉਨ੍ਹਾਂ ਕਿਹਾ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਹਰਸਿਮਰਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਪਰਿਵਾਰ ਵਲੋਂ ਉਸ ਨੂੰ ਵਧਾਈ ਦਿੱਤੀ | ਪਿ੍ੰਸੀਪਲ ਡਾ. ਕਨਿਕਾ ਸੱਚਦੇਵਾ ਨੇ ਕਿਹਾ ਕਿ ਵਿਦਿਆਰਥਣ ਦੀ ਇਹ ਕਾਮਯਾਬੀ ਉਸ ਦੀ ਮਿਹਨਤ, ਆਤਮ ਵਿਸ਼ਵਾਸ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਦਾ ਨਤੀਜਾ ਹੈ | ਇਸ ਮੌਕੇ ਮੈਡਮ ਲੀਨਾ ਭਾਟੀਆ, ਮੈਡਮ ਰਮਨਦੀਪ ਕੈਂਥ, ਮੈਡਮ ਬਲਜਿੰਦਰ ਕੌਰ ਗਿੱਲ, ਸੁਮੀਤ ਸਮੇਤ ਹੋਰ ਅਧਿਆਪਕ ਵੀ ਮੌਜੂਦ ਸਨ |
ਪਿਛਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਸੋਢੀਵਾਲ ਵਿਖੇ ਮੱਸਿਆ ਦੇ ਦਿਹਾੜੇ 'ਤੇ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ ਪਿੰਡ ਰੂਮੀ ਨੂੰ ਵਿਕਾਸ ਕਾਰਜਾਂ ਲਈ 7 ਲੱਖ 50 ਰੁਪਏ ਦੀ ਗ੍ਰਾਂਟ ਦਾ ਚੈੱਕ ਹਲਕਾ ਇੰਚਾਰਜ ਡਾ. ਕੰਗ ਨੇ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।