17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਗੁਰਦੁਆਰਾ ਬਾਉਲੀ ਸਾਹਿਬ ਸੋਢੀਵਾਲ ਵਿਖੇ ਮੱਸਿਆ ਦੇ ਦਿਹਾੜੇ 'ਤੇ ਖ਼ੂਨਦਾਨ ਕੈਂਪ ਅੱਜ

ਅਜੀਤ ਡੈਸਕ 20-11-2025
ਸਿੱਧਵਾਂ ਬੇਟ, 19 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਪਹਿਲੀ ਅਤੇ ਛੇਵੀਂ ਪਾਤਿਸ਼ਾਹੀ ਜੀ ਦੀ ਚਰਨਛੋਹ ਧਰਤੀ ਗੁਰਦੁਆਰਾ ਬਾਉਲੀ ਸਾਹਿਬ ਸੋਢੀਵਾਲ (ਗਿੱਦੜਵਿੰਡੀ) ਵਿਖੇ ਅੱਜ 20 ਨਵੰਬਰ, ਦਿਨ ਵੀਰਵਾਰ ਨੂੰ ਮੱਸਿਆ ਦੇ ਦਿਹਾੜੇ 'ਤੇ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰੂ ਹਰਿਗੋਬਿੰਦ ਟਰੱਸਟ ਦੇ ਪ੍ਰਧਾਨ ਜਗਰਾਜ ਸਿੰਘ ਜੌਹਲ ਅਤੇ ਸਾਬਕਾ ਸਰਪੰਚ ਕਰਨੈਲ ਸਿੰਘ ਜੌਹਲ ਨੇ ਦੱਸਿਆ ਕਿ ਜਗਰਾਉਂ ਦੇ ਕਰਨ ਸਿੰਗਲਾ ਹਸਪਤਾਲ ਅਤੇ ਬਲੱਡ ਸੈਂਟਰ ਦੀ ਟੀਮ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇਗੀ | ਉਨ੍ਹਾਂ ਇਲਾਕੇ ਦੇ ਖ਼ੂਨਦਾਨੀ ਵੀਰਾਂ ਨੂੰ ਆਪਣਾ ਖ਼ੂਨਦਾਨ ਕਰਨ ਦੀ ਅਪੀਲ ਕਰਦੇ ਹੋਏ ਆਖਿਆ ਕਿ ਤੰਦਰੁਸਤ ਅਤੇ ਸਿਹਤਮੰਦ ਵਿਅਕਤੀ ਵਲੋਂ ਖ਼ੂਨ ਦੇਣ ਨਾਲ ਜਿੱਥੇ ਹਾਰਟ ਅਟੈਕ ਦੀ ਸਮੱਸਿਆ ਨਹੀਂ ਆਉਂਦੀ ਉੱਥੇ ਉਨ੍ਹਾਂ ਦਾ ਕੋਲੈਸਟਰੋਲ ਵੀ ਘੱਟ ਰਹਿੰਦਾ ਹੈ ਅਤੇ ਜੰਮਿਆ ਹੋਇਆ ਖ਼ੂਨ ਸਰਕਲ ਵੀ ਚੱਲ ਪੈਂਦਾ ਹੈ |
ਪਿਛਲੀ ਖ਼ਬਰ ਗੁਰਜੋਤ ਸਿੰਘ ਗਰੇਵਾਲ ਨਮਿਤ ਸ਼ਰਧਾਂਜਲੀ ਸਮਾਰੋਹ ਅਗਲੀ ਖ਼ਬਰ ਨਿਊ ਜੀ.ਐੱਮ.ਟੀ. ਪਬਲਿਕ ਸਕੂਲ ਭੱਠਾਧੂਹਾ ਦੀ ਵਿਦਿਆਰਥਣ ਹਰਸਿਮਰਤ ਕੌਰ ਨੇ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।