17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਗੁਰਜੋਤ ਸਿੰਘ ਗਰੇਵਾਲ ਨਮਿਤ ਸ਼ਰਧਾਂਜਲੀ ਸਮਾਰੋਹ

ਅਜੀਤ ਡੈਸਕ 20-11-2025
ਪੱਖੋਵਾਲ/ਸਰਾਭਾ, 19 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ)-ਪਿਛਲੇ ਦਿਨੀਂ ਅਚਾਨਕ ਗੁਰੂ ਚਰਨਾਂ 'ਚ ਜਾ ਬਿਰਾਜੇੇ ਸ: ਗੁਰਜੋਤ ਸਿੰਘ ਗਰੇਵਾਲ ਨਮਿੱਤ ਸ੍ਰੀ ਸਾਹਿਬ ਪਾਠ ਸਾਹਿਬ ਜੀ ਦੇ ਭੋਗ ਤੇ ਅੰਤਿਮ ਅਰਦਾਸ ਅੱਜ ਉਨ੍ਹਾਂ ਦੇ ਜ਼ੱਦੀ ਪਿੰਡ ਸਰਾਭਾ ਦੇ ਗੁਰਦੁਆਰਾ ਸਾਹਿਬ ਸੱਦੇ ਪੱਤੀ ਵਿਖੇ ਹੋਈ | ਅੱਜ ਪਹਿਲਾਂ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਸੁਖਵੰਤ ਸਿੰਘ ਜੀ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਨੇ ਵੈਰਾਗਮਈ ਕੀਰਤਨ ਕੀਤਾ | ਅਰਦਾਸ ਉਪਰੰਤ ਆਏ ਹੁਕਮਨਾਮੇ ਦੀ ਵਿਆਖਿਆ ਭਾਈ ਕੁਲਵੰਤ ਸਿੰਘ ਨੇ ਕੀਤੀ | ਇਸ ਮੌਕੇ ਸ: ਗੁਰਜੋਤ ਸਿੰਘ ਨੂੁੰ ਸ਼ਰਧਾ ਸੁਮਨ ਭੇਟ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਭਾਈ ਗੁਰਜੋਤ ਸਿੰਘ ਭਾਵੇ ਨਿੱਕੀ ਉਮਰੇ ਹੀ ਵਿਦੇਸ਼ 'ਚ ਸੈਟਲਡ ਹੋ ਗਏ ਸਨ, ਪ੍ਰੰਤੂ ਉਨ੍ਹਾਂ ਦੀ ਰੂਹ ਆਪਣੇ ਪੰਜਾਬ 'ਚ ਹੀ ਵੱਸਦੀ ਸੀ ਤੇ ਉਹ ਸਦਾ ਆਪਣੇ ਲੋਕਾਂ ਦੀ ਮੱਦਦ ਲਈ ਤਤਪਰ ਰਹਿੰਦੇ ਸਨ, ਅੱਜ ਦੀ ਨੌਜਵਾਨ ਪੀੜੀ ਨੂੰ ਆਪਣੇ ਦਿਲ ਵਿਚ ਉਨ੍ਹਾਂ ਜਿਹਾ ਹੀ ਲੋਕ ਸੇਵਾ ਦਾ ਜਜ਼ਬਾ ਰੱਖਣਾ ਚਾਹੀਦਾ ਹੈ | ਇਸ ਮੌਕੇ ਚੇਅਰਮੈਨ ਜਤਿੰਦਰ ਸਿੰਘ, ਸੁਖਵਿੰਦਰ ਸਿੰਘ, ਸਿੰਕਦਰ ਸਿੰਘ, ਅਵਤਾਰ ਸਿੰਘ, ਪੰਚ ਅਜੀਤ ਸਿੰਘ, ਅਵਤਾਰ ਸਿੰਘ ਬਿੱਲੂ, ਕੁਲਦੀਪ ਸਿੰਘ ਪੱਖੋਵਾਲ, ਜਗਰੂਪ ਸਿੰਘ, ਹਾਕਮ ਸਿੰਘ, ਪੰਚ ਪਰਦੀਪ ਸਿੰਘ, ਮਨਜੀਤ ਸਿੰਘ, ਅਮਰੀਕ ਸਿੰਘ, ਬਲਜੀਤ ਸਿੰਘ, ਭੁਪਿੰਦਰ ਸਿੰਘ ਕੈਲੇ, ਬਹਾਦਰ ਸਿੰਘ, ਜਗਦੇਵ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸਿੱਖ ਸੰਗਤ ਹਾਜ਼ਰ ਸਨ |
ਪਿਛਲੀ ਖ਼ਬਰ 23 ਦਿਨਾਂ ਤੋਂ ਚੱਲ ਰਹੇ ਧਰਨੇ ਕਾਰਨ ਡਿਸਪੋਜ਼ਲ ਰੋਡ 'ਤੇ ਲੱਗੇ ਕੂੜੇ ਦੇ ਡੰਪ ਦਾ ਹੋਇਆ ਹੱਲ ਅਗਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਸੋਢੀਵਾਲ ਵਿਖੇ ਮੱਸਿਆ ਦੇ ਦਿਹਾੜੇ 'ਤੇ ਖ਼ੂਨਦਾਨ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।