16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸਕੂਲ ਦੇ ਬਾਹਰੋਂ ਮੋਟਰਸਾਈਕਲ ਚੋਰੀ

ਅਜੀਤ ਡੈਸਕ 21-11-2025
ਰਾਏਕੋਟ, 20 ਨਵੰਬਰ (ਸੁਸ਼ੀਲ)-ਬੀਤੇ ਦਿਨ ਸਥਾਨਕ ਬਰਨਾਲਾ ਰੋਡ 'ਤੇ ਸਥਿਤ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਬਾਹਰੋਂ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੋਟਰਸਾਈਕਲ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਇਸ ਚੋਰੀ ਦੀ ਘਟਨਾਂ ਸਬੰਧੀ ਜਾਣਕਾਰੀ ਦਿੰਦਿਆਂ ਹਾਕਮ ਸਿੰਘ ਪੁੱਤਰ ਗਰੀਬ ਸਿੰਘ ਵਾਸੀ ਰਾਏਕੋਟ ਨੇ ਦੱਸਿਆ ਕਿ ਉਹ ਬੀਤੇ ਦਿਨ ਦੁਪਹਿਰੇ ਪੌਣੇ ਤਿੰਨ ਵਜੇ ਦੇ ਕਰੀਬ ਆਪਣੀ ਪੋਤੀ ਨੂੰ ਸਕੂਲ ਵਿਚੋਂ ਲੈਣ ਲਈ ਗਿਆ ਸੀ ਅਤੇ ਆਪਣਾ ਹੀਰੋ ਹੌਂਡਾ ਡੀਲਕਸ ਮਾਰਕਾ ਮੋਟਰਸਾਈਕਲ ਨੰਬਰ ਪੀ.ਬੀ.-48ਡੀ-1502 ਸਕੂਲ ਦੇ ਗੇਟ ਨੰਬਰ-2 ਦੇ ਬਾਹਰ ਖੜ੍ਹਾ ਕਰਕੇ ਸਕੂਲ ਅੰਦਰ ਚਲਾ ਗਿਆ ਅਤੇ 20 ਮਿੰਟ ਬਾਅਦ ਜਦ ਉਹ ਆਪਣੀ ਪੋਤਰੀ ਨੂੰ ਲੈ ਕੇ ਸਕੂਲ ਤੋਂ ਬਾਹਰ ਆਇਆ ਤਾਂ ਉਸ ਦਾ ਮੋਟਰਸਾਈਕਲ ਉਥੋਂ ਗਾਇਬ ਸੀ ਕਾਫ਼ੀ ਦੇਰ ਤੱਕ ਭਾਲ ਕਰਨ ਦੇ ਬਾਵਜੂਦ ਜਦ ਮੋਟਰਸਾਈਕਲ ਨਾ ਮਿਲਿਆ ਤਾਂ ਉਸ ਵਲੋਂ ਇਸ ਦੀ ਸੂਚਨਾਂ ਰਾਏਕੋਟ ਸਿਟੀ ਪੁਲਿਸ ਨੂੰ ਦੇ ਦਿੱਤੀ ਗਈ | ਪਰ ਹੁਣ ਤੱਕ ਉਸਦੇ ਮੋਟਰਸਾਈਕਲ ਦਾ ਕੁਝ ਪਤਾ ਨਹੀਂ ਲੱਗਿਆ ਹੈ |
ਪਿਛਲੀ ਖ਼ਬਰ ਸਾਬਕਾ ਵਿਧਾਇਕ ਕਲੇਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਅਕਾਲੀ ਦਲ ਦੇ ਹਲਕਾ ਆਗੂਆਂ ਨਾਲ ਮੀਟਿੰ... ਅਗਲੀ ਖ਼ਬਰ ਗ਼ੈਰ-ਕਾਨੂੰਨੀ ਮਾਈਨਿੰਗ ਵਾਲੇ ਦਾਖਾ ਪੁਲਿਸ ਵਲੋਂ ਅਸਲ੍ਹੇ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।