ਜਗਰਾਉਂ, 20 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਐੱਸ.ਆਰ. ਕਲੇਰ ਸਾਬਕਾ ਵਿਧਾਇਕ ਜਗਰਾਉਂ ਵਲੋਂ ਜ਼ਿਲ੍ਹਾ ਪ੍ਰਧਾਨ (ਲੁਧਿਆਣਾ ਦਿਹਾਤੀ) ਅਤੇ ਸਰਕਲ ਪ੍ਰਧਾਨਾਂ ਤੇ ਆਗੂਆਂ ਨਾਲ ਜਗਰਾਉਂ ਅਕਾਲੀ ਦਲ ਦੇ ਦਫ਼ਤਰ ਵਿਖੇ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿਚ ਚੋਣਾਂ ਨੂੰ ਲੈ ਕੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ 'ਚ ਅਕਾਲੀ ਦਲ ਨੂੰ ਲੋਕਾਂ ਦੇ ਮਿਲੇ ਵੱਡੇ ਸਮਰਥਨ ਨੇ ਸਾਫ਼ ਕਰ ਦਿੱਤਾ ਹੈ ਕਿ ਲੋਕ ਪੁਰਾਣੀ ਤੇ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਹਰ ਵਰਗ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਕੰਮਾਂ ਨੂੰ ਯਾਦ ਕਰ ਰਿਹਾ ਹੈ, ਲੋਕ 2027 'ਚ ਪੰਜਾਬ 'ਚ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਅਕਾਲੀ ਦਲ ਪੂਰੀਆਂ ਤਿਆਰੀਆਂ 'ਚ ਜੁੱਟ ਗਿਆ ਹੈ ਅਤੇ ਉਨ੍ਹਾਂ ਹਲਕੇ ਦੇ ਸਮੁੱਚੇ ਵਰਕਰਾਂ ਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਹ ਚੋਣਾਂ ਡੱਟ ਕੇ ਲੜ੍ਹਨ | ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਐੱਸ.ਆਰ ਕਲੇਰ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਤਿੰਨ ਜ਼ੋਨ ਮਾਣੂੰਕੇ, ਗਾਲਿਬ ਕਲਾਂ ਅਤੇ ਸਿੱਧਵਾਂ ਕਲਾਂ ਬਣਾਏ ਗਏ ਹਨ ਜਿੰਨ੍ਹਾਂ ਵਿਚ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ ਚੰਦ ਸਿੰਘ ਡੱਲਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਦਵਿੰਦਰਜੀਤ ਸਿੰਘ ਸਿੱਧੂ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਤੇਜਿੰਦਰਪਾਲ ਸਿੰਘ ਕੰਨੀਆ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸਰਕਲ ਪ੍ਰਧਾਨ ਰਣਧੀਰ ਸਿੰਘ ਚਕਰ, ਸਰਕਲ ਪ੍ਰਧਾਨ ਚਰਨਜੀਤ ਸਿੰਘ ਜਗਰਾਉਂ, ਆਈ.ਟੀ. ਵਿੰਗ ਹਲਕਾ ਇੰਚਾਰਜ ਸੁਖਦੇਵ ਸਿੰਘ ਜੱਗਾ ਕਾਉਂਕੇ, ਐੱਸ.ਸੀ. ਵਿੰਗ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ ਸਾਬਕਾ ਸਰਪੰਚ, ਗੁਰਪ੍ਰੀਤ ਸਿੰਘ ਕਾਉਂਕੇ ਆਦਿ ਹਾਜ਼ਰ ਸਨ |