16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਇਫ਼ਕੋ ਵਲੋਂ ਕੈਬਨਿਟ ਮੰਤਰੀ ਖੁੱਡੀਆਂ ਨੂੰ ਹੜ੍ਹ ਰਾਹਤ ਫੰਡ ਲਈ 25 ਲੱਖ ਦਾ ਚੈੱਕ

ਅਜੀਤ ਡੈਸਕ 21-11-2025
ਮੁੱਲਾਂਪੁਰ-ਦਾਖਾ, 20 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪ੍ਰੇਟਿਵ ਲਿਮ: (ਇਫਕੋ) ਦੇ ਸੂਬਾ ਮਾਰਕੀਟਿੰਗ ਮੈਨੇਜਰ ਹਰਮੇਲ ਸਿੰਘ ਸਿੱਧੂ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਪਹੁੰਚੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਪੰਜਾਬ ਦੇ ਹੜ੍ਹ ਪੀੜਤ ਨੂੰ ਰਾਹਤ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਪੰਜਾਬ ਸਰਕਾਰ ਵਲੋਂ ਸਥਾਪਿਤ ਮੁੱਖ ਮੰਤਰੀ ਰਾਹਤ ਫੰਡ ਵਿਚ 25 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਇਫ਼ਕੋ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਹਿਕਾਰਤਾ ਦਾ ਵੱਡਾ ਹਿੱਸਾ ਇਫ਼ਕੋ ਜਿਥੇ ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ, ਉਥੇ ਲੋੜਵੰਦਾਂ ਲਈ ਸਮੇਂ-ਸਮੇਂ ਸਹਾਇਤਾ ਵੀ ਮੁਹੱਈਆ ਕਰਵਾਉਂਦੀ ਹੈ, ਭਾਵੇਂ ਉਹ ਕਿਸੇ ਵੀ ਰੂਪ ਵਿਚ ਹੋਵੇ | ਉਨ੍ਹਾਂ ਕਿਹਾ ਕਿ ਇਹ ਰਾਸ਼ੀ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੇ ਮੁੜ ਵਸੇਬੇ ਲਈ ਸਹਾਈ ਬਣੇਗੀ | ਇਸ ਮੌਕੇ ਅਰਸ਼ਦੀਪ ਸਿੰਘ ਥਿੰਦ ਪ੍ਰਸ਼ਾਸਨਿਕ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਪੰਜਾਬ, ਗੁਰਨਾਮ ਸਿੰਘ ਜੁਆਇੰਟ ਡਾਇਰੈਕਟਰ ਖੇਤੀਬਾੜੀ (ਇਨਪੁਟ), ਡਾ: ਨਰਿੰਦਰ ਸਿੰਘ ਬੈਨੀਪਾਲ ਜੁਆਇੰਟ ਡਾਇਰੈਕਟਰ ਖੇਤੀਬਾੜੀ ਪੰਜਾਬ, ਡਾ: ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ, ਗਿਰੀਸ ਭਾਰਗਵ ਚੀਫ ਇੰਸਪੈਕਟਰ ਖੇਤੀਬਾੜੀ, ਸ੍ਰੀ ਮੋਹਨ ਸਵਰੂਪ ਖੇਤਰ ਪ੍ਰਬੰਧਕ ਇਫ਼ਕੋ ਲੁਧਿਆਣਾ ਅਤੇ ਹੋਰ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਵਿਖੇ ਦੁਕਾਨਦਾਰ ਦੀ ਹੱਤਿਆ ਨੂੰ ਲੈਕੇ ਹਿੰਦੂ ਜਥੇਬੰਦੀਆਂ ਸਖ਼ਤ ਅਗਲੀ ਖ਼ਬਰ ਸਾਬਕਾ ਵਿਧਾਇਕ ਕਲੇਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਅਕਾਲੀ ਦਲ ਦੇ ਹਲਕਾ ਆਗੂਆਂ ਨਾਲ ਮੀਟਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।