16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਨਸ਼ਾ ਕਰਨ ਦੇ ਦੋਸ਼ 'ਚ 2 ਵਿਅਕਤੀ ਕਾਬੂ, 7 ਗਰਾਮ ਹੈਰੋਇਨ

ਅਜੀਤ ਡੈਸਕ 21-11-2025
ਖੰਨਾ, 20 ਨਵੰਬਰ (ਪੱਤਰ ਪ੍ਰੇਰਕ)-ਥਾਣਾ ਸਿਟੀ ਖੰਨਾ-2 ਪੁਲਿਸ ਨੇ ਨਸ਼ਾ ਕਰਨ ਅਤੇ ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ 'ਚ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ | ਹੌਲਦਾਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਕਥਿਤ ਦੋਸ਼ੀ ਵਿਕਰਮਜੀਤ ਸਿੰਘ ਉਰਫ਼ ਵਿਕੀ ਵਾਸੀ ਮੁਹੱਲਾ ਗੁਰੂ ਨਾਨਕ ਨਗਰ, ਅਮਲੋਹ ਰੋਡ ਖੰਨਾ ਨੂੰ ਕਾਬੂ ਕਰ ਕੇ ਉਸ ਦੇ ਖ਼ਿਲਾਫ਼ ਐਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਕਰਮਜੀਤ ਸਿੰਘ ਤੋਂ ਪੁੱਛਗਿੱਛ ਕਰਨ ਉਪਰੰਤ ਉਸ ਦੀ ਨਿਸ਼ਾਨਦੇਹੀ 'ਤੇ ਉਸ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਬੌਬੀ ਵਾਸੀ ਮੁਹੱਲਾ ਗੁਰੂ ਨਾਨਕ ਨਗਰ, ਅਮਲੋਹ ਰੋਡ ਨੂੰ ਕਾਬੂ ਕੀਤਾ ਗਿਆ ਸੀ | ਜਿਸ ਪਾਸੋਂ ਤਲਾਸ਼ੀ ਦੌਰਾਨ 7 ਗਰਾਮ ਹੈਰੋਇਨ ਬਰਾਮਦ ਹੋਈ ਸੀ | ਕਾਬੂ ਕੀਤੇ ਦੋਵੇਂ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਧਾਰਾ 27/21/61/85 ਐਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਕਲਗ਼ੀਧਰ ਅਕੈਡਮੀ ਸਕੂਲ ਦੁੱਗਰੀ ਵਿਖੇ ਕਿੰਡਰ ਗਾਰਡਨ ਦੀ ਸਾਲਾਨਾ ਸਪੋਰਟਸ ਮੀਟ 2025 ਲਿਟਲ ਚੈਂਪੀਅਨ ਡੇ ਕਰਵਾਈ ਅਗਲੀ ਖ਼ਬਰ ਸੀ. ਟੀ. ਯੂਨੀਵਰਸਿਟੀ ਵਲੋਂ 'ਮੇਰਾ ਕੂੜਾ ਮੇਰੀ ਜ਼ਿੰਮੇਵਾਰੀ' ਜਾਗਰੂਕਤਾ ਮੁਹਿੰਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।