16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਕਲਗ਼ੀਧਰ ਅਕੈਡਮੀ ਸਕੂਲ ਦੁੱਗਰੀ ਵਿਖੇ ਕਿੰਡਰ ਗਾਰਡਨ ਦੀ ਸਾਲਾਨਾ ਸਪੋਰਟਸ ਮੀਟ 2025 ਲਿਟਲ ਚੈਂਪੀਅਨ ਡੇ ਕਰਵਾਈ

ਅਜੀਤ ਡੈਸਕ 21-11-2025
ਸਾਹਨੇਵਾਲ, 20 ਨਵੰਬਰ (ਹਨੀ ਚਾਠਲੀ)-ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਵਿਖੇ ਕਿੰਡਰ ਗਾਰਡਨ ਦੀ ਸਲਾਨਾ ਸਪੋਰਟਸ ਮੀਟ-2025 'ਲਿਟਲ ਚੈਂਪੀਅਨ ਡੇ' ਕਰਵਾਈ ਗਈ¢ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਬਲਦੇਵ ਕਿ੍ਸ਼ਨ ਅਰੋੜਾ ਸ਼ਾਮਿਲ ਹੋਏ¢ ਖੇਡਾਂ ਦਾ ਉਦਘਾਟਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਭਾਗ ਲੈਣਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਦਾ ਮਨੋਬਲ ਵਧਦਾ ਹੈ¢ ਬਾਲ ਵਾਟਿਕਾ ਇੱਕ, ਦੋ ਅਤੇ ਤਿੰਨ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਬੜੇ ਹੀ ਜੋਸ਼ ਤੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਚੰਗਾ ਪ੍ਰਦਰਸ਼ਨ ਕੀਤਾ¢ ਨੰਨ੍ਹੇ-ਮੁੰਨੇ ਖਿਡਾਰੀਆਂ ਨੇ ਟਾਈਗਰ ਰੇਸ, ਬ੍ਰਡਜ਼ ਰੇਸ, ਰੈਬਿਟ ਰੇਸ, 50 ਮੀਟਰ ਰੇਸ, ਫਲਾਵਰ ਰੇਸ, ਬਰੇਕ ਦਾ ਬੈਲੂਨ, ਹਰਡਲ ਰੇਸ, ਸ਼ਟਲ ਰਨ ਵਿਦ ਬਾਲ, ਹਨੀ ਬੀ ਐਂਡ ਕੋਲੈਕਟਿੰਗ ਫਲਾਵਰਜ਼, ਕਰੋਸ ਦਾ ਰਿੰਗ, ਲੈਟ ਅਸ ਗੋ ਟੂ ਸਕੂਲ ਆਦਿ ਬਹੁਤ ਹੀ ਦਿਲਚਸਪ ਖੇਡਾਂ ਵਿਚ ਵੱਧ-ਚੜ ਕੇ ਹਿੱਸਾ ਲਿਆ | ਇਸ ਦੌਰਾਨ ਇਨ੍ਹਾਂ ਖੇਡਾਂ ਵਿਚੋਂ ਪਹਿਲੀ, ਦੂਜੀ, ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਮੁੱਖ ਮਹਿਮਾਨ ਬਲਦੇਵ ਅਰੋੜਾ, ਪਿ੍ੰਸੀਪਲ ਭੁਪਿੰਦਰਜੀਤ ਕੌਰ ਬੇਦੀ, ਮੈਨੇਜਰ ਲਖਵੀਰ ਸਿੰਘ ਹਰਾ ਅਤੇ ਵਾਈਸ ਪਿ੍ੰਸੀਪਲ ਖੁਸ਼ਵੰਤ ਸਿੰਘ ਗਿੱਲ ਨੇ ਮੈਡਲਾਂ ਨਾਲ ਸਨਮਾਨਿਤ ਕੀਤਾ¢ ਸਕੂਲ ਪਿ੍ੰਸੀਪਲ ਭੁਪਿੰਦਰਜੀਤ ਕੌਰ ਬੇਦੀ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਦਿਮਾਗ਼ ਹੁੰਦਾ ਹੈ ਅਤੇ ਸਰੀਰ ਤੰਦਰੁਸਤ ਰੱਖਣ ਲਈ ਖੇਡਾਂ ਦਾ ਸਾਡੇ ਜੀਵਨ ਵਿਚ ਹੁਣ ਅਤਿ ਜ਼ਰੂਰੀ ਹੈ¢
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਝੋਰੜਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ 'ਚ ਮੱਲਾਂ ਮਾਰੀਆਂ ਅਗਲੀ ਖ਼ਬਰ ਨਸ਼ਾ ਕਰਨ ਦੇ ਦੋਸ਼ 'ਚ 2 ਵਿਅਕਤੀ ਕਾਬੂ, 7 ਗਰਾਮ ਹੈਰੋਇਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।