16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਗੁਰੂ ਅਮਰਦਾਸ ਪਬਲਿਕ ਸਕੂਲ ਝੋਰੜਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਅਜੀਤ ਡੈਸਕ 21-11-2025
ਰਾਏਕੋਟ, 20 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਅਮਰਦਾਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝੋਰੜਾਂ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਭਦੌੜ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਕਰਵਾਏ ਗੁਰਮਤਿ ਮੁਕਾਬਲਿਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ | ਜਿਸ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਝੋਰੜਾਂ ਦੇ ਵਿਦਿਆਰਥੀਆਂ ਨੇ ਵਾਰਤਾਲਾਪ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਚਮਕਾਇਆ ਹੈ | ਇਸ ਮੌਕੇ ਜੇਤੂ ਵਿਦਿਆਰਥੀ ਗੁਰਲੀਨ ਕੌਰ, ਯਾਸ਼ੀਨ, ਗੁਰਨੂਰ ਕੌਰ, ਗੁਰਲੀਨ ਕੌਰ ਤੇ ਕੋਮਲਪ੍ਰੀਤ ਕੌਰ ਨੂੰ ਸਤਿਨਾਮ ਸਰਬ ਕਲਿਆਣ ਦੇ ਪ੍ਰਬੰਧਕ ਭੁਪਿੰਦਰ ਸਿੰਘ ਤੇ ਗੁਰਸੇਵਕ ਸਿੰਘ ਵਲੋਂ ਸਨਮਾਨਿਤ ਕੀਤਾ | ਇਸ ਮੌਕੇ ਡਾਇਰੈਕਟਰ ਜੰਗ ਸਿੰਘ ਮਾਨ ਤੇ ਪਿ੍ੰਸੀਪਲ ਸਰਬਜੀਤ ਸਿੰਘ ਮਾਨ ਨੇ ਹੋਣਹਾਰ ਬੱਚਿਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਸੰਸਥਾ ਬੱਚਿਆਂ ਨੂੰ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਨਾਲ ਜੋੜ੍ਹਨ ਲਈ ਯੋਗ ਉਪਰਾਲੇ ਕਰ ਰਹੀ ਹੈ | ਇਸ ਮੌਕੇ ਵਾਈਸ ਪਿ੍ੰਸੀਪਲ ਰਾਜਿੰਦਰ ਕੌਰ ਮਾਨ, ਸੰਦੀਪ ਕੌਰ, ਗੁਰਪ੍ਰੀਤ ਸਿੰਘ, ਸੁਖਜੀਤ ਸਿੰਘ, ਇੰਦਰਪ੍ਰੀਤ ਕੌਰ, ਰਣਜੀਤ ਕੌਰ, ਕੁਲਦੀਪ ਕੌਰ, ਸਿਮਰਨਜੀਤ ਕੌਰ, ਰਵਿੰਦਰ ਕੌਰ, ਸੰਦੀਪ ਕੌਰ ਗਹਿਲ, ਸਵਰਨ ਕੌਰ, ਮਹਿਰੂਨ ਖਾਂ, ਗੁਰਪ੍ਰੀਤ ਕੌਰ, ਪਰਮਜੀਤ ਕੌਰ, ਨਵਦੀਪ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਢੱਟ ਦੇ ਵਿਦਿਆਰਥੀਆਂ ਨੂੰ ਨੰਬਰਦਾਰ ਸੋਹਣ ਸਿੰਘ ਢੱਟ ਦੇ ਪਰਿਵਾਰ ਵਲੋਂ ਵਰਦੀਆਂ ਦਿੱਤੀ... ਅਗਲੀ ਖ਼ਬਰ ਕਲਗ਼ੀਧਰ ਅਕੈਡਮੀ ਸਕੂਲ ਦੁੱਗਰੀ ਵਿਖੇ ਕਿੰਡਰ ਗਾਰਡਨ ਦੀ ਸਾਲਾਨਾ ਸਪੋਰਟਸ ਮੀਟ 2025 ਲਿਟਲ ਚੈਂਪੀਅਨ ਡੇ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।