ਰਾਏਕੋਟ, 20 ਨਵੰਬਰ (ਸੁਸ਼ੀਲ)-ਨੇੜਲੇ ਪਿੰਡ ਬੁਰਜ ਹਰੀ ਸਿੰਘ ਵਿਖੇ ਸਮੂਹ ਸੰਗਤ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਅਤੇ ਗੁਰਦੁਆਰਾ ਰਵਿਦਾਸ ਭਗਤ ਜੀ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ | ਜਿਸ ਵਿਚ ਸਫ਼ਰ-ਏ-ਸ਼ਹਾਦਤ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਚਾਰੇ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ, ਬਾਬਾ ਮੋਤੀ ਰਾਮ ਮਹਿਰਾ ਜੀ ਤੇ ਸ੍ਰੀ ਫਤਹਿਗੜ੍ਹ ਸਾਹਿਬ ਜੀ ਤੇ ਸ੍ਰੀ ਚਮਕੌਰ ਸਾਹਿਬ ਜੀ ਦੇ ਸਮੂਹ ਸ਼ਹੀਦ ਸਿੰਘਾਂ ਸਿੰਘਣੀਆਂ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਡੇਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਜਾਣਗੇ | ਭੋਗ ਉਪਰੰਤ ਪ੍ਰਸਿੱਧ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਜਾਵੇਗਾ | 26 ਦਸੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 28 ਦਸੰਬਰ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ | 26 ਅਤੇ 27 ਦਸੰਬਰ ਦੀ ਰਾਤ ਵੀ ਦੀਵਾਨ ਸਜਾਏ ਜਾਣਗੇ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪ੍ਰਧਾਨ ਹਰਦੀਪ ਸਿੰਘ ਬੱਗਾ, ਅਮਰਜੀਤ ਸਿੰਘ, ਪਵਨਦੀਪ ਸਿੰਘ ਬੰਟੀ, ਹਰਜੀਤ ਸਿੰਘ ਸਿਤਾਰਾ, ਭਾਈ ਅਵਤਾਰ ਸਿੰਘ, ਜੱਸਪ੍ਰੀਤ ਸਿੰਘ, ਰਾਜੂ ਬਾਬਾ ਜੀ, ਪ੍ਰੇਮ ਸਿੰਘ ਸਿਆਣ, ਗੁਰਵਿੰਦਰ ਸਿੰਘ, ਹਰਸਪ੍ਰੀਤ, ਪਵਨਜੋਤ, ਸਨੀ, ਸੁੱਖਪ੍ਰੀਤ, ਰਵੀ ਸਿਆਣ, ਹਰਮਨ, ਮਨਜੋਤ, ਰਵੀ, ਕੋਮਲ ਆਦਿ ਹਾਜ਼ਰ ਹੋਏ |