15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਪ੍ਰਧਾਨ ਗਿੱਲ ਬੇਰਕਲਾਂ ਨੇ ਸੀਨੀਅਰ ਆਗੂ ਦਰਸ਼ਨ ਸਿੰਘ ਦੀ ਸਿਹਤ ਦਾ ਹਾਲ ਜਾਣਿਆ

ਅਜੀਤ ਡੈਸਕ 21-11-2025
ਮਲੌਦ, 20 ਨਵੰਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਪਿੰਡ ਝੱਮਟ ਦੇ ਸਾਬਕਾ ਸਰਪੰਚ ਅਤੇ ਬਲਾਕ ਕਾਂਗਰਸ ਮਲੌਦ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਲਾ ਝੱਮਟ ਦੇ ਪਿਤਾ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਦੀ ਸਿਹਤ ਦਾ ਹਾਲ ਚਾਲ ਪੁੱਛਿਆ ਜੋ ਕਿ ਪਿਛਲੇ ਕਈ ਦਿਨਾਂ ਤੋ ਇਲਾਜ ਅਧੀਨ ਹਨ | ਪ੍ਰਧਾਨ ਗਿੱਲ ਬੇਰ ਕਲਾਂ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਦਾ ਪਰਿਵਾਰ ਸ਼ੁਰੂ ਤੋਂ ਹੀ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨਾਲ ਜੁੜਿਆ ਹੋਇਆ ਪਰਿਵਾਰ ਹੈ | ਉਨ੍ਹਾਂ ਕਿਹਾ ਕਿ ਜਿੱਥੇ ਲੋਕ ਨਿੱਜੀ ਸਵਾਰਥਾਂ ਪਿੱਛੇ ਪਾਰਟੀਆਂ ਛੱਡ ਜਾਂਦੇ ਹਨ ਪਰ ਇਹ ਪਰਿਵਾਰ ਔਖੇ ਸੋਖੇ ਸਮੇਂ ਵਿੱਚ ਵੀ ਕਾਂਗਰਸ ਨਾਲ ਡਟ ਕੇ ਖੜਾ ਹੈ | ਉਨ੍ਹਾਂ ਪ੍ਰਮਾਤਮਾ ਅੱਗੇ ਦਰਸ਼ਨ ਸਿੰਘ ਦੇ ਜਲਦੀ ਸਿਹਤਮੰਦ ਹੋਣ ਦੀ ਅਰਦਾਸ ਕੀਤੀ ਕਿ ਉਹ ਜਲਦੀ ਸਿਹਤ ਬੰਦ ਹੋਕੇ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ | ਇਸ ਮੌਕੇ ਸਾਬਕਾ ਸਰਪੰਚ ਬਲਜੀਤ ਸਿੰਘ ਕਿਲਾ ਹਾਂਸ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਰਾੜਾ ਸਾਹਿਬ ਵਿਖੇ ਪੁੱਜਣ 'ਤੇ ਸਵਾਗਤ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਤੇ ਅਪ੍ਰੇਸ਼ਨ ਕੈਂਪ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।