15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ਼ਹੀਦੀ ਸ਼ਤਾਬਦੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਨ ਲਈ ਸੰਗਤਾਂ ਦਾ ਧੰਨਵਾਦ

ਅਜੀਤ ਡੈਸਕ 21-11-2025
ਰਾਏਕੋਟ, 20 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਅਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਰਾਏਕੋਟ ਇਲਾਕੇ ਵਿਚ ਸ਼ਰਧਾ ਭਾਵਨਾ ਨਾਲ ਸਵਾਗਤ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਤੇ ਤਰਸੇਮ ਸਿੰਘ ਬਲਿਆਲ ਮੈਨੇਜਰ ਗੁਰਦੁਆਰਾ ਟਾਹਲੀਆਣਾ ਸਾਹਿਬ ਨੇ ਇਲਾਕੇ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਹੈ | 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਜਾਏ ਇਸ ਨਗਰ ਕੀਰਤਨ ਦਾ ਜਿਥੇ ਰਾਏਕੋਟ ਪੁੱਜਣ ਅਤੇ ਗੁਰਦੁਆਰਾ ਟਾਹਲੀਆਣਾ ਸਾਹਿਬ ਤੋਂ ਰਾਤਰੀ ਵਿਸ਼ਰਾਮ ਉਪਰੰਤ ਦੂਜੇ ਦਿਨ ਅਗਲੇ ਪੜਾਅ ਲਈ ਰਵਾਨਾ ਹੋਣ ਸਮੇਂ 'ਤੇ ਇਲਾਕੇ ਦੀਆਂ ਸੰਗਤਾਂ, ਗੁਰੂਘਰਾਂ, ਧਾਰਮਿਕ, ਸਮਾਜਿਕ ਜਥੇਬੰਦੀਆਂ ਅਤੇ ਰਾਜਸੀ ਆਗੂਆਂ ਵਲੋਂ ਸ਼ਰਧਾ ਭਾਵਨਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਦੇ ਲੰਘਣ ਵਾਲੇ ਰਸਤਿਆਂ ਦੀ ਸੁੰਦਰ ਸਜਾਵਟ ਕਰਕੇ ਇੱਕ ਅਲੌਕਿਕ ਦਿ੍ਸ਼ ਪੇਸ਼ ਕੀਤਾ, ਉਥੇ ਹੀ ਨਗਰ ਕੀਰਤਨ ਦੌਰਾਨ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਸੂਬਿਆਂ, ਸ਼ਹਿਰ ਤੇ ਕਸਬਿਆਂ-ਪਿੰਡਾਂ ਵਿਚੋਂ ਹੁੰਦੇ ਹੋਏ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਅਤੇ ਰਾਏਕੋਟ ਸ਼ਹਿਰ ਵਿਚ ਸੰਗਤਾਂ ਦਾ ਭਾਰੀ ਉਤਸ਼ਾਹ ਤੇ ਜਾਹੋ-ਜਲਾਲ ਦੇਖ ਕੇ ਨਾਲ ਆਈਆਂ ਸੰਗਤਾਂ ਤੇ ਪ੍ਰਬੰਧਕ ਵੀ ਕਾਫ਼ੀ ਪ੍ਰਭਾਵਿਤ ਨਜ਼ਰ ਆ ਰਹੇ ਸਨ, ਜਦਕਿ ਸੰਗਤਾਂ ਨੇ ਦੇਰ ਰਾਤ ਤੱਕ ਮਲੇਰਕੋਟਲਾ ਦੀ ਹੱਦ ਤੱਕ ਨਗਰ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ | ਸੰਗਤਾਂ ਵਲੋਂ ਗੁਰੂ ਸਾਹਿਬਾਨ ਅਤੇ ਸ਼ਹੀਦ-ਸਿੰਘਾਂ ਪ੍ਰਤੀ ਦਿਖਾਇਆ ਸਤਿਕਾਰ ਤੇ ਅਸਥਾ ਪ੍ਰਸ਼ੰਸਾਯੋਗ ਹੈ | ਨਗਰ ਕੀਰਤਨ ਦੌਰਾਨ ਸੰਗਤਾਂ, ਸੇਵਾਦਾਰਾਂ, ਇਲਾਕੇ ਦੇ ਸੰਤ-ਮਹਾਪੁਰਸ਼ਾਂ, ਧਾਰਮਿਕ, ਸਮਾਜਿਕ ਤੇ ਰਾਜਸੀ ਆਗੂਆਂ ਵਲੋਂ ਨਿਭਾਈਆਂ ਸੇਵਾਵਾਂ ਲਈ ਉਹ ਧੰਨਵਾਦ ਕਰਦੇ ਹਨ ਅਤੇ ਇਸੇ ਤਰ੍ਹਾਂ ਆਪਣਾ ਯੋਗਦਾਨ ਪਾਉਂਦੇ ਰਹਿਣਗੇ | ਇਸ ਮੌਕੇ ਗੁਰਦੁਆਰਾ ਇੰਸਪੈਕਟਰ ਜਸਵੀਰ ਸਿੰਘ ਸੰਧੂ ਮੌਜੂਦ ਸਨ |
ਪਿਛਲੀ ਖ਼ਬਰ 'ਹਰ ਪਿੰਡ ਖੇਡ ਮੈਦਾਨ' ਯੋਜਨਾ ਨਾਲ ਨੌਜਵਾਨ ਨਸ਼ਿਆਂ ਤੋਂ ਬਚਣਗੇ-ਵਿਧਾਇਕ ਹਾਕਮ ਸਿੰਘ ਅਗਲੀ ਖ਼ਬਰ ਡਾ. ਕੇ.ਐੱਨ.ਐੱਸ. ਕੰਗ ਨੇ ਪਿੰਡ ਰਕਬਾ ਦੇ ਵਿਕਾਸ ਲਈ 5.5 ਲੱਖ ਗ੍ਰਾਂਟ ਦਾ ਚੈੱਕ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।