ਹਠੂਰ, 20 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਬਾਬਾ ਮੱਘਰ ਸਿੰਘ ਪਿੰਡ ਦੇਹੜਕਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ, ਦਿੱਲੀ ਦੀ ਸੰਗਤ ਦੇ ਸਹਿਯੋਗ ਨਾਲ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਏ ਗਏ | ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਕਰਵਾਏ ਗਏ | ਜਿੰਨ੍ਹਾਂ ਦੇ ਅੱਜ ਭੋਗ ਉਪਰੰਤ ਗੁਰਮਤਿ ਸੰਗੀਤ ਅਕੈਡਮੀ ਦੇ ਬੱਚਿਆਂ ਵਲੋਂ ਸ਼ਬਦ ਕੀਰਤਨ ਦੁਆਰਾ ਹਾਜ਼ਰੀ ਭਰੀ ਗਈ ਅਤੇ ਗੁਰਮੀਤ ਸਿੰਘ ਪੱਪੂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਸਬੰਧੀ ਸੰਗਤਾਂ ਨੂੰ ਚਾਨਣਾ ਪਾਇਆ | ਇਸ ਮੌਕੇ ਦਰਸ਼ਨ ਸਿੰਘ ਦਲੇਰ ਅਤੇ ਜਗਰਾਜ ਸਿੰਘ ਤੇ ਗੁਰਸ਼ਾਨ ਸਿੰਘ ਬੱਚਿਆਂ ਨੇ ਕਵੀਸ਼ਰੀਆਂ ਪੇਸ਼ ਕੀਤੀਆਂ | ਇਸ ਮੌਕੇ ਪ੍ਰਧਾਨ ਚੰਦ ਸਿੰਘ, ਮੀਤ ਪ੍ਰਧਾਨ ਪ੍ਰੀਤਮ ਸਿੰਘ ਖਹਿਰਾ, ਗਿਆਨੀ ਭਜਨ ਸਿੰਘ, ਨੰਬਰਦਾਰ ਜਸਵੀਰ ਸਿੰਘ ਸਿੱਧੂ, ਗੁਰਮੀਤ ਸਿੰਘ ਪੱਪੂ, ਹਰਚੰਦ ਸਿੰਘ ਗਰੇਵਾਲ, ਬਲਜੀਤ ਸਿੰਘ ਗਰੇਵਾਲ, ਸੂਬੇਦਾਰ ਬਲਦੇਵ ਸਿੰਘ ਧਾਲੀਵਾਲ, ਦਲਜੀਤ ਸਿੰਘ ਧਾਲੀਵਾਲ, ਬਲਜੀਤ ਸਿੰਘ ਸਿੱਧੂ, ਉਰਮਲ ਸਿੰਘ ਸਿੱਧੂ, ਪ੍ਰੀਤਮ ਸਿੰਘ ਫੌਜੀ, ਜਗਰੂਪ ਸਿੰਘ ਖਹਿਰਾ, ਭਾਈ ਅਜਮੇਰ ਸਿੰਘ, ਮੁੱਖ ਗ੍ਰੰਥੀ ਭਾਈ ਜਸਵੀਰ ਸਿੰਘ, ਭਾਈ ਬੂਟਾ ਸਿੰਘ, ਭਾਈ ਕਰਨੈਲ ਸਿੰਘ, ਸ਼ਾਮ ਸਿੰਘ, ਬਿੱਲੂ ਸਿੰਘ ਖਹਿਰਾ, ਬੇਅੰਤ ਸਿੰਘ ਭੱਟੀ, ਮੱਘਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |