ਚੌਂਕੀਮਾਨ, 20 ਨਵੰਬਰ (ਤੇਜਿੰਦਰ ਸਿੰਘ ਚੱਢਾ)-ਸੀ.ਬੀ.ਐੱਸ.ਈ. ਵਲੋਂ ਸਹੋਦਿਆ ਅਤੇ ਸਿੱਖਿਆ ਵਿਭਾਗ ਦੀਆਂ ਖੇਡਾਂ ਦੇ ਵੱਖ-ਵੱਖ ਮੁਕਾਬਲਿਆਂ ਵਿਚ ਐੱਮ.ਐੱਲ.ਡੀ. ਸਕੂਲ ਤਲਵੰਡੀ ਕਲਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰੀਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸੰਸਥਾ ਦੇ ਪਿ੍ੰਸੀਪਲ ਬਲਦੇਵ ਬਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀ ਰਾਜਕਰਨ ਸਿੰਘ ਨੇ 69ਵੀਂਆਂ ਪੰਜਾਬ ਰਾਜ ਪੱਧਰੀ ਬਾਸਕਿਟਬਾਲ ਟੂਰਨਾਮੈਂਟ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ | ਲੁਧਿਆਣਾ ਸਹੋਦਿਆ ਦੀਆਂ ਖੇਡਾਂ ਵਿਚ ਵਾਲੀਬਾਲ ਅੰਡਰ-14 ਵਿਚ ਪਹਿਲਾ ਸਥਾਨ, ਵਾਲੀਬਾਲ ਅੰਡਰ-17 ਤੇ ਬਾਸਕਿਟਬਾਲ ਅੰਡਰ-19 ਵਿਚ ਦੂਸਰਾ ਸਥਾਨ, ਵਾਲੀਬਾਲ ਅੰਡਰ-19 ਅਤੇ ਫੁੱਟਬਾਲ ਅੰਡਰ-17 ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਗੁਰੁੂ ਤੇਗ ਬਹਾਦਰ ਇੰਸਟੀਟਿਊਟ ਦਾਖਾ ਵਿਖੇ ਕਰਵਾਏ ਵੱਖ-ਵੱਖ ਮੁਕਾਬਲਿਆਂ ਵਿਚ ਕਿ੍ਕਟ ਅੰਡਰ-17 ਅਤੇ ਅੰਡਰ-19 ਪਹਿਲਾ ਸਥਾਨ, ਫੁੱਟਬਾਲ ਅੰਡਰ-17 ਅਤੇ ਬਾਸਕਿਟਬਾਲ ਅੰਡਰ-19 ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਪੇਂਟਿੰਗ ਮੁਕਾਬਲੇ ਵਿਚ ਨੌਵੀਂ ਕਲਾਸ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਸਾਰੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਸੰਸਥਾ ਦੇ ਪਿ੍ੰਸੀਪਲ ਬਲਦੇਵ ਬਾਵਾ ਨੇ ਕਿਹਾ ਕਿ ਖੇਡਾਂ ਖਿਡਾਰੀ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਕਰਦੀਆਂ ਹਨ ਅਤੇ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ | ਸੰਸਥਾ ਦੇ ਪਿ੍ੰਸੀਪਲ ਬਲਦੇਵ ਬਾਵਾ ਨੇ ਸਕੂਲ ਦੇ ਖੇਡਾਂ ਦੇ ਇੰਚਾਰਜ ਬਿੰਦਰਪਾਲ ਸਿੰਘ ਅਤੇ ਹਰਵਿੰਦਰ ਸਿੰਘ ਦੀ ਸ਼ਲਾਘਾ ਕੀਤੀ | ਇਸ ਮੌਕੇ ਮੈਡਮ ਜਸਮਿੰਦਰ ਕੌਰ, ਮੈਡਮ ਦਲਵੀਰ ਕੌਰ, ਮੈਡਮ ਸੁਖਦੀਪ ਕੌਰ, ਮੈਡਮ ਅੰਮਿ੍ਤਪਾਲ ਕੌਰ, ਗੁਰਿੰਦਰਪਾਲ ਸਿੰਘ, ਗੁਰਚਰਨ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ |