ਜਗਰਾਉਂ, 20 ਨਵੰਬਰ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ ਵਿਚ ਬਾਲ ਦਿਵਸ ਦੇ ਮੌਕੇ 'ਤੇ ਨੰਨੇ੍ਹ-ਮੁੰਨੇ੍ਹ ਬੱਚਿਆਂ ਵਲੋਂ ਖੇਡ ਦਿਵਸ ਦਾ ਆਯੋਜਨ ਕੀਤਾ ਗਿਆ | ਇਨ੍ਹਾਂ ਖੇਡਾਂ ਵਿਚ ਬੱਚਿਆਂ ਨੇ ਵੱਡੇ ਉਤਸ਼ਾਹ ਨਾਲ ਆਪਣੀ ਸਰੀਰਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਕਾਰਜਕ੍ਰਮ ਦੀ ਸ਼ੁਰੂਆਤ ਪਿ੍ੰਸੀਪਲ ਮੈਡਮ ਨੀਲਮ ਸ਼ਰਮਾ ਅਤੇ ਉੱਪ ਪ੍ਰਧਾਨ ਇਸ਼ਿਤਾ ਗੁਪਤਾ ਨੇ ਗੁਬਾਰੇ ਉਡਾ ਕੇ ਕੀਤੀ | ਪਿ੍ੰਸੀਪਲ ਮੈਡਮ ਨੇ ਬੱਚਿਆਂ ਨੂੰ ਖੇਡਾਂ ਦੇ ਮਹੱਤਵ ਬਾਰੇ ਦੱਸਿਆ | ਉਨ੍ਹਾਂ ਦੱਸਿਆ ਕਿ ਖੇਡਾਂ ਨਾਲ ਨਾ ਕੇਵਲ ਸਰੀਰਕ ਵਿਕਾਸ ਹੁੰਦਾ ਹੈ, ਸਗੋਂ ਟੀਮ ਵਰਕ ਅਤੇ ਆਪਸੀ ਸਹਿਯੋਗ ਦੀ ਭਾਵਨਾ ਵੀ ਵਿਕਸਿਤ ਹੁੰਦੀ ਹੈ | ਪਿ੍ੰਸੀਪਲ ਮੈਡਮ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਮੌਕੇ ਬੱਚਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚੇ ਪਿਆਰ ਨਾਲ ਉਨ੍ਹਾਂ ਨੂੰ ਚਾਚਾ ਨਹਿਰੂ ਕਹਿੰਦੇ ਸਨ | ਅੰਤ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਬੱਚਿਆਂ ਨੇ ਬਾਲ ਦਿਵਸ ਮਨਾਉਂਦੇ ਹੋਏ ਖੇਡਾਂ ਦਾ ਪੂਰਾ ਆਨੰਦ ਲਿਆ |