ਰਾਏਕੋਟ, 20 ਨਵੰਬਰ (ਸੁਸ਼ੀਲ)-ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸਬੰਧੀ ਗੁਰਦੁਆਰਾ ਸਿੰਘ ਸਭਾ ਲੁਧਿਆਣਾ ਵਿਖੇ ਕਰਵਾਏ ਗਏ ਗੁਰਮਤਿ ਮੁਕਾਬਲੇ ਵਿਚ ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ ਤਲਵੰਡੀ ਰਾਏ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕਵੀਸ਼ਰੀ, ਗੱਤਕਾ, ਦਸਤਾਰ ਸਜਾਉਣ ਦੇ ਮੁਕਾਬਲੇ ਵਿਚ ਵਿਸ਼ੇਸ਼ ਸਨਮਾਨ ਹਾਸਲ ਕੀਤਾ ਗਿਆ ਹੈ | ਇਸ ਤੋਂ ਇਲਾਵਾ ਸਕੂਲ ਦੀ ਵਿਦਿਆਰਥਣ ਮੰਨਤਪ੍ਰੀਤ ਕੌਰ ਜੰਡੂ ਨੇ ਗੁਰਬਾਣੀ ਕੰਠ ਮੁਕਾਬਲੇ ਵਿਚ ਵੀ ਤੀਸਰਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਜੇਤੂ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਅੱਗੇ ਹੋਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਵਾਇਸ ਪਿ੍ੰਸੀਪਲ ਮੈਡਮ ਗੁਰਜੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ |