20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਆਰੀਆ ਸਮਾਜ ਜਗਰਾਉਂ ਨੇ ਪੰਜਾਬ ਦੇ ਰਾਜਪਾਲ ਨੂੰ ਮੈਮੋਰੰਡਮ ਭੇਜਿਆ

ਅਜੀਤ ਡੈਸਕ 22-11-2025
ਜਗਰਾਉਂ, 21 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਫ਼ਿਰੋਜ਼ਪੁਰ ਵਿਚ ਦੁਕਾਨਦਾਰ ਨਵੀਨ ਅਰੋੜਾ ਦੇ ਕੀਤੇ ਗਏ ਕਤਲ ਦੇ ਮਾਮਲੇ ਵਿਚ ਆਰੀਆ ਸਮਾਜ ਮੰਦਰ ਜਗਰਾਉਂ ਦੇ ਮੈਂਬਰਾਂ ਨੇ ਐੱਸ.ਡੀ.ਐੱਮ. ਜਗਰਾਉਂ ਰਾਹੀਂ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਇਕ ਮੰਗ ਪੱਤਰ ਭੇਜਿਆ ਹੈ | ਇਸ ਮੌਕੇ ਵਫ਼ਦ ਨੇ ਮੰਗ ਪੱਤਰ ਭੇਜ ਕੇ ਸੂਬੇ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਪ੍ਰਤੀ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਨਵੀਨ ਅਰੋੜਾ ਦੇ ਪਰਿਵਾਰ ਲਈ ਤੁਰੰਤ ਅਤੇ ਸਖ਼ਤ ਨਿਆਂ ਦੀ ਮੰਗ ਕੀਤੀ ਗਈ | ਆਰੀਆ ਸਮਾਜ ਦੇ ਵਫ਼ਦ ਨੇ ਆਪਣੇ ਮੈਮੋਰੰਡਮ ਵਿਚ ਦੋਸ਼ ਲਾਇਆ ਹੈ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਗੈਂਗਸਟਰ ਅਤੇ ਸਮਾਜ ਵਿਰੋਧੀ ਅਨਸਰ ਬਿਨਾਂ ਕਿਸੇ ਡਰ ਦੇ ਫਿਰੌਤੀ, ਨਿਸ਼ਾਨਾ ਬਣਾ ਕੇ ਕਤਲ ਅਤੇ ਹਿੰਸਕ ਕਾਰਵਾਈਆਂ ਨੂੰ ਅੰਜਾਮ ਦੇ ਰਹੇ ਹਨ | ਇਸ ਕਾਰਨ ਆਮ ਨਾਗਰਿਕਾਂ ਵਿਚ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਨਵੀਨ ਅਰੋੜਾਂ ਦੇ ਕਤਲ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਭਾਰੀ ਉਤਸ਼ਾਹ-ਪ੍ਰਧਾਨ ਰਸੂਲਪੁ... ਅਗਲੀ ਖ਼ਬਰ ਮੋਟਰਸਾਈਕਲ ਸਵਾਰ ਤਸਕਰ ਕੋਲੋਂ 264 ਗ੍ਰਾਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।