17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪੱਖੋਵਾਲ 'ਚ ਵਿਧਾਇਕ ਹਾਕਮ ਸਿੰਘ ਵਲੋਂ ਵਾਲੀਬਾਲ ਗਰਾਊਾਡ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 22-11-2025
ਪੱਖੋਵਾਲ-ਸਰਾਭਾ, 21 ਨਵੰਬਰ (ਖੁਸ਼ਵਿੰਦਰ ਸਿੰਘ ਸਰਾਭਾ)-ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸੂਬੇ ਨੂੰ ਖੇਡਾਂ ਦੇ ਖੇਤਰ 'ਚ ਵੀ ਮੋਹਰੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਸਰੀਰਕ ਤੌਰ 'ਤੇ ਤੰਦਰੁਸਤ ਹੋ ਕੇ ਖੇਡਾਂ ਦੇ ਖੇਤਰ 'ਚ ਵੀ ਮੱਲਾਂ ਮਾਰ ਸਕੇ | ਇਹ ਪ੍ਰਗਟਾਵਾ ਅੱਜ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਰਾਏਕੋਟ ਨੇ ਪੱਖੋਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਨਾਲ ਲੱਗਦੀ ਗਰਾਊਾਡ 'ਚ 11 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਵਾਲੀਬਾਲ ਗਰਾਊਾਡ ਦਾ ਟੱਕ ਲਗਾ ਕੇ ਨੀਂਹ ਪੱਥਰ ਰੱਖਦਿਆਂ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ ਖੇਡਾਂ ਦੇ ਨਾਲ-ਨਾਲ ਪਿੰਡ ਦੇ ਸਰਵਪੱਖੀ ਵਿਕਾਸ ਲਈ ਵੀ ਵੱਡੇ ਪੱਧਰ 'ਤੇ ਫੰਡ ਜਾਰੀ ਕੀਤੇ ਜਾਣਗੇ ਤਾਂ ਜੋ ਹਲਕੇ ਦੇ ਸਮੁੱਚੇ ਪਿੰਡਾਂ ਨੂੰ ਨਮੂਨੇ ਦੇ ਪਿੰਡ ਬਣਾਇਆ ਜਾ ਸਕੇ | ਇਸ ਮੌਕੇ ਸਰਪੰਚ ਕੁਲਵਿੰਦਰ ਸਿੰਘ ਪੱਖੋਵਾਲ ਨੇ ਦੱੱਸਿਆ ਕਿ ਇਸ ਖੇਡ ਗਰਾਊਾਡ ਦੇ ਨਾਲ-ਨਾਲ ਗਰਾਊਾਡ 'ਚ ਪਹਿਲਾਂ ਬਣੇ ਟਰੈਕ ਤੇ ਲਾਈਟਾਂ ਅਤੇ 6 ਸਰਚ ਲਾਈਟਾਂ ਵੀ ਲਗਾਈਆਂ ਜਾਣਗੀਆਂ ਤਾਂ ਜੋ ਦੇਰ ਸ਼ਾਮ ਅਤੇ ਸਵੇਰੇ ਤੜਕੇ ਸੈਰ ਕਰਨਾ ਸੁਖਾਲਾ ਬਣਾਇਆ ਜਾ ਸਕੇ | ਅੰਤ 'ਚ ਉਨ੍ਹਾਂ ਵਿਧਾਇਕ ਹਾਕਮ ਸਿੰਘ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ | ਇਸ ਮੌਕੇ ਬੀ.ਡੀ.ਪੀ.ਪੀ.ਓ ਮਨਜੀਤ ਸਿੰਘ ਢੀਂਡਸਾ, ਜੇ.ਈ. ਚੈਂਚਲ ਸਿੰਘ, ਸੈਕਟਰੀ ਰੂਪ ਸਿੰਘ, ਮਨਪ੍ਰੀਤ ਸਿੰਘ ਕਾਕਾ, ਭੁਪਿੰਦਰ ਸਿੰਘ ਬਿੰਦੀ, ਬਲਜੀਤ ਸਿੰਘ, ਪੰਚ ਗੁਰਦੀਪ ਸਿੰਘ, ਪੰਚ ਸੁਖਵਿੰਦਰ ਸਿੰਘ ਸੁੱਖਾ, ਗੁਰਪ੍ਰੀਤ ਸਿੰਘ ਗੋਈ, ਚਰਨਜੀਤ ਸਿੰਘ, ਪੰਚ ਗੁਰਦੀਪ ਸਿੰਘ, ਪੰਚ ਸੁਰਜੀਤ ਸਿੰਘ, ਪੰਚ ਬਲਦੇਵ ਸਿੰਘ, ਪੰਚ ਹਰਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਸਰਬਜੀਤ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਜਸਵੀਰ ਕੌਰ ਪੰਚ, ਸੰਦੀਪ ਕੌਰ ਪੰਚ, ਕੁਲਦੀਪ ਕੌਰ ਪੰਚ ਸਮੇਤ ਵੱਡੀ ਗਿਣਤੀ 'ਚ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਮੁੱਲਾਂਪੁਰ 'ਚ ਨਿੱਘਾ ਸਵਾਗਤ ਅਗਲੀ ਖ਼ਬਰ ਦਿ੍ਸ਼ਟੀ ਸਕੂਲ ਨਾਰੰਗਵਾਲ 'ਚ ਮਨ ਦੀ ਸ਼ਕਤੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।