17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਜਤਿੰਦਰਾ ਗਰੀਨਫੀਲਡ ਸਕੂਲ ਵਿਖੇ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਅੱਜ

ਅਜੀਤ ਡੈਸਕ 22-11-2025
ਗੁਰੂਸਰ ਸੁਧਾਰ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ 22 ਨਵੰਬਰ ਨੂੰ ਸਕੂਲ ਕੈਂਪਸ ਵਿਚ ਕਰਵਾਇਆ ਜਾਵੇਗਾ | ਪ੍ਰਧਾਨ ਡਾ: ਐੱਚ.ਐੱਸ. ਧਾਲੀਵਾਲ ਅਨੁਸਾਰ ਸਵੇਰੇ 10 ਵਜੇ ਸ਼ੁਰੂ ਹੋਣ ਵਾਲੇ ਸਮਾਗਮ ਦੌਰਾਨ ਕੀਰਤਨੀ ਜਥੇ ਸ਼ਬਦ ਗੁਰਬਾਣੀ ਦਾ ਗਾਇਨ ਕਰਨਗੇ ਜਦਕਿ ਕਵੀਸ਼ਰੀ ਜਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਸਬੰਧੀ ਵਾਰਾਂ ਪੇਸ਼ ਕਰਨਗੇ | ਸਮੂਹ ਸਕੂਲ ਸਟਾਫ਼, ਵਿਦਿਆਰਥੀਆਂ, ਮਾਪਿਆਂ ਅਤੇ ਪਹੁੰਚਣ ਵਾਲੀਆਂ ਹੋਰਨਾਂ ਸਖ਼ਸ਼ੀਅਤਾਂ, ਸੰਗਤਾਂ ਨਾਲ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਦੇ ਹਜ਼ੂਰੀ ਕਥਾਵਾਚਕ ਭਾਈ ਰਵਿੰਦਰਪਾਲ ਸਿੰਘ ਕਥਾ ਵਿਚਾਰਾਂ ਦੀ ਸਾਂਝ ਪਾਉਣਗੇ |
ਪਿਛਲੀ ਖ਼ਬਰ ਜੀ.ਐੱਚ.ਜੀ. ਇੰਸਟੀਚਿਊਟ ਆਫ ਲਾਅ ਸਿੱਧਵਾਂ ਖੁਰਦ ਵਿਖੇ ਅਧਿਆਪਕ-ਮਾਪੇ ਮਿਲਣੀ ਅਗਲੀ ਖ਼ਬਰ ਮੰਡੀ ਮੁੱਲਾਂਪੁਰ 'ਚ ਡਾ. ਏਜਿੰਦਰ ਸਿੰਘ ਸਰਾਂ ਨਮਿਤ ਅੰਤਿਮ ਅਰਦਾਸ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।