17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼ਹਾਦਤਾਂ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਨਾਨਕਸਰ ਅਤੇ ਜਗਰਾਉਂ ਸ਼ਹਿਰ 'ਚ ਹੋਇਆ ਭਰਵਾਂ ਸਵਾਗਤ

ਅਜੀਤ ਡੈਸਕ 22-11-2025
ਜਗਰਾਉਂ, 21 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਨਾਨਕਸਰ ਕਲੇਰਾਂ ਅਤੇ ਜਗਰਾਉਂ ਸ਼ਹਿਰ ਦੇ ਵੱਖ-ਵੱਖ ਚੌਂਕਾਂ ਵਿਖੇ ਪਹੁੰਚਣ 'ਤੇ ਸੰਪਰਦਾਇ ਦੇ ਮਹਾਂਪੁਰਖਾਂ ਅਤੇ ਸ਼ਹਿਰ ਨਿਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਹ ਨਗਰ ਕੀਰਤਨ ਫਰੀਦਕੋਟ ਤੋਂ ਸ਼ੁਰੂ ਹੋਇਆ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗਾ | ਇਸ ਨਗਰ ਕੀਰਤਨ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਫੁੱਲਾਂ ਨਾਲ ਸਜੀ ਬੱਸਨੁਮਾ ਪਾਲਕੀ ਸਾਹਿਬ ਵਿਖੇ ਸੁਸ਼ੋਭਿਤ ਕੀਤੇ ਹੋਏ ਸਨ | ਨਗਰ ਕੀਰਤਨ ਦਾ ਨਾਨਕਸਰ ਕਲੇਰਾਂ ਪਹੁੰਚਣ 'ਤੇ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ, ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਨੇ ਸਵਾਗਤ ਕੀਤਾ | ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਬਲਜੀਤ ਸਿੰਘ ਨਾਨਕਸਰ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਹਰਬੰਸ ਸਿੰਘ ਨਾਨਕਸਰ, ਬਾਬਾ ਸਤਿਨਾਮ ਸਿੰਘ ਸੀਸ ਮਹਿਲ, ਬਾਬਾ ਬਲਵੰਤ ਸਿੰਘ ਸੁਖਮਨੀ ਵਾਲੇ, ਬਾਬਾ ਬਲਜੀਤ ਸਿੰਘ ਪਾਤੜਾਂ, ਬਾਬਾ ਜੁਗਰਾਜ ਸਿੰਘ ਸੁਧਾਰਾ, ਬਾਬਾ ਗੁਰਮੀਤ ਸਿੰਘ ਮੋਹੀ ਆਦਿ ਵੀ ਹਾਜ਼ਰ ਸਨ | ਮਹਾਂਪੁਰਖਾਂ ਨੇ ਕਿਹਾ ਕਿ ਚਾਂਦਨੀ ਚੌਂਕ ਵਾਲੀਆਂ ਸ਼ਹਾਦਤਾਂ ਕਿਸੇ ਇਕ ਧਰਮ ਜਾਂ ਦੇਸ਼ ਲਈ ਨਹੀਂ ਸਨ ਬਲਕਿ ਸੰਸਾਰ ਅੰਦਰ ਮਨੁੱਖਤਾ ਦਾ ਬੋਲਬਾਲਾ ਸਥਾਪਿਤ ਕਰਨ ਲਈ ਸਨ | ਉਨਾਂ ਆਖਿਆ ਕਿ ਸਿੱਖ ਕੌਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਨੇਊ ਪਾਉਣ ਤੋਂ ਇਨਕਾਰ ਕੀਤਾ ਸੀ ਪਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਇਸ ਦੀ ਰਾਖੀ ਲਈ ਆਪਣੇ ਤਿੰਨ ਸੇਵਕਾਂ ਸਮੇਤ ਚਾਂਦਨੀ ਚੌਂਕ ਦਿੱਲੀ ਵਿਖੇ ਸੀਸ ਵਾਰ ਦਿੱਤੇ | ਇਸ ਦੌਰਾਨ ਜਗਰਾਉਂ ਸ਼ਹਿਰ ਦੇ ਸ਼ੇਰਪੁਰਾ ਚੌਂਕ ਵਿਖੇ ਜਗਰਾਉਂ ਵੈੱਲਫੇਅਰ ਸੁਸਾਇਟੀ, ਆੜਤੀਆ ਐਸੋਸੀਏਸ਼ਨ ਜਗਰਾਉਂ ਅਤੇ ਆਸਪਾਸ ਦੀਆਂ ਮਾਰਕੀਟਾਂ ਦੇ ਦੁਕਾਨਦਾਰਾਂ ਨੇ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ | ਇਥੇ ਗੱਤਕਾ ਪਾਰਟੀ ਨੇ ਗੱਤਕੇ ਦੇ ਦਿਖਾਏ ਜੌਹਰ, ਬੈਂਡ ਬਾਜਿਆਂ ਦੀ ਟੀਮ ਵਲੋਂ ਕੱਢੀਆਂ ਧਾਰਮਿਕ ਧੁਨਾਂ ਅਤੇ ਰੰਗ ਬਿਰੰਗੀ ਪੁਸ਼ਾਕਾਂ ਵਿਚ ਸ਼ਾਮਿਲ ਬੱਚੇ ਅਤੇ ਬੱਚੀਆਂ ਵਾਲਾ ਇਹ ਦਿ੍ਸ਼ ਇਕ ਵੱਖਰਾ ਹੀ ਨਜ਼ਾਰਾ ਪੇਸ਼ ਕਰ ਰਿਹਾ ਸੀ | ਸੰਗਤਾਂ ਲਈ ਇਥੇ ਲੰਗਰ ਵੀ ਲਾਏ ਗਏ ਸਨ | ਪ੍ਰਬੰਧਕਾਂ ਨੇ ਇਸ ਮੌਕੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਨੂੰ ਸਿਰਪਾਊ ਭੇਂਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਇਥੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਡੀ.ਸੀ. ਹਿਮਾਂਸ਼ੂ ਜੈਨ, ਐੱਸ.ਐੱਸ.ਪੀ. ਅੰਕੁਰ ਗੁਪਤਾ, ਏ.ਡੀ.ਸੀ. ਕੁਲਪ੍ਰੀਤ ਸਿੰਘ, ਐੱਸ.ਡੀ.ਐੱਮ. ਪਾਇਲ ਗੁਪਤਾ ਆਦਿ ਵੀ ਹਾਜ਼ਰ ਸਨ | ਇਥੇ ਇਹ ਸਾਰੇ ਪ੍ਰਬੰਧ ਪ੍ਰਸਿੱਧ ਕਾਰੋਬਾਰੀ ਗੁਰਿੰਦਰ ਸਿੰਘ ਸਿੱਧੂ, ਪ੍ਰਧਾਨ ਕਨੱਈਆ ਗੁਪਤਾ ਬਾਂਕੇ, ਰਾਜ ਕੁਮਾਰ ਭੱਲਾ, ਰਜਿੰਦਰ ਜੈਨ, ਗੁਰਵਿੰਦਰ ਸਿੰਘ ਮਨੀਲਾ ਆਦਿ ਵਲੋਂ ਕੀਤੇ ਗਏ ਸਨ | ਇਸ ਤੋਂ ਬਾਅਦ ਤਹਿਸੀਲ ਚੌਂਕ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਦੀ ਅਗਵਾਈ ਵਿਚ ਸੰਗਤਾਂ ਨੇ ਗੁਰੂ ਸਾਹਿਬਾਨ ਦਾ ਸਵਾਗਤ ਕੀਤਾ | ਇਸ ਸਮੇਂ ਖ਼ਾਲਸਾ ਪਰਿਵਾਰ ਦੇ ਪ੍ਰਤਾਪ ਸਿੰਘ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ ਅਤੇ ਮੈਂਬਰਾਂ ਨੇ ਪੰਜ ਪਿਆਰਿਆਂ ਨੂੰ ਸਿਰਪਾਊ ਭੇਟ ਕਰਕੇ ਸਨਮਾਨਿਤ ਵੀ ਕੀਤਾ | ਇਥੇ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਜਗਰਾਉਂ ਦੀ ਪੁਲਿਸ ਟੁਕੜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਵੀ ਦਿੱਤੀ ਗਈ | ਇਸ ਮੌਕੇ ਵੱਖ-ਵੱਖ ਖਾਣ-ਪੀਣ ਵਾਲੇ ਪਦਾਰਥਾਂ ਦੇ ਲੰਗਰ ਵੀ ਲਾਏ | ਇਸੇ ਤਰ੍ਹਾਂ ਕੱਚਾ ਮਲਕ ਰੋਡ ਵਾਲੇ ਚੌਂਕ ਵਿਖੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ |
ਪਿਛਲੀ ਖ਼ਬਰ ਪਿੰਡ ਚੱਕ ਭਾਈਕਾ ਵਿਖੇ ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨ ਇਕੱਤਰਤਾ ਹੋਈ ਅਗਲੀ ਖ਼ਬਰ ਜੀ.ਐੱਚ.ਜੀ. ਇੰਸਟੀਚਿਊਟ ਆਫ ਲਾਅ ਸਿੱਧਵਾਂ ਖੁਰਦ ਵਿਖੇ ਅਧਿਆਪਕ-ਮਾਪੇ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।