15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

'ਸੱਤਾਧਾਰੀ ਧਿਰ ਚੋਣਾਂ ਜਿੱਤਣ ਲਈ ਗਲਤ ਹੱਥਕੰਡੇ ਵਰਤਣ ਦੇ ਰਾਹ ਤੁਰੀ'

ਅਜੀਤ ਡੈਸਕ 22-11-2025
ਰਾਏਕੋਟ, 21 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਤਰਨਤਾਰਨ ਜ਼ਿਮਨੀ ਚੋਣ ਦੌਰਾਨ 30558 ਵੋਟਾਂ ਨਾਲ ਲੋਕਾਂ ਵਲੋਂ ਦਿੱਤੇ ਭਰਵੇਂ ਸਮਰਥਨ ਤੋਂ ਕਾਫ਼ੀ ਉਤਸ਼ਾਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਤੇ ਵਰਕਰ ਅਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪੂਰੀ ਤਰ੍ਹਾਂ ਪੱਬਾਂ ਭਾਰ ਨਜ਼ਰ ਆ ਰਹੇ ਹਨ | ਇਸ ਸਬੰਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਵਲੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਦੇਖ-ਰੇਖ ਹੇਠ ਸਰਕਲ ਪ੍ਰਧਾਨਾਂ ਨਾਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਜਥੇਦਾਰ ਚੰਦ ਸਿੰਘ ਡੱਲਾ ਵਲੋਂ ਵਿਸ਼ੇਸ਼ ਮੀਟਿੰਗ ਕਰਕੇ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਚਰਚਾ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ ਚੰਦ ਸਿੰਘ ਡੱਲਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ 'ਚ ਸਮੂਹ ਅਕਾਲੀ ਆਗੂਆਂ ਤੇ ਸਰਕਲ ਪ੍ਰਧਾਨਾਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਚਰਚਾ ਕਰਦਿਆਂ ਜਿੱਥੇ ਭਾਰੀ ਬਹੁਮਤ ਨਾਲ ਜਿੱਤ ਦਾ ਦਾਅਵਾ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲੜ੍ਹਨ ਲਈ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ | ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਸੱਤ੍ਹਾਧਾਰੀ ਧਿਰ ਨੂੰ 2027 'ਚ ਕਰਾਰੀ ਮਾਤ ਦੇਵੇਗਾ | ਉਨ੍ਹਾਂ ਮਾਨਯੋਗ ਅਦਾਲਤ ਤੇ ਮੁੱਖ ਚੋਣ ਕਮਿਸ਼ਨ ਨੂੰ ਇਸ ਸਬੰਧੀ ਤੁਰੰਤ ਗੌਰ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਹ ਚੋਣਾਂ ਨਿਰਪੱਖ ਅਤੇ ਬਿਨ੍ਹਾਂ ਕਿਸੇ ਭੇਦਭਾਵ ਦੇ ਨੇਪਰੇ ਚਾੜ੍ਹੀਆਂ ਜਾ ਸਕਣ ਅਤੇ ਵਿਰੋਧੀ ਪਾਰਟੀਆਂ ਨੂੰ ਚੋਣਾਂ ਦੀਆਂ ਤਿਆਰੀਆਂ ਲਈ ਛੇਤੀ ਸਾਰੀ ਜਾਣਕਾਰੀ ਤੇ ਲਿਸਟ ਮੁਹੱਈਆਂ ਕਰਵਾਈਆਂ ਜਾਣ | ਇਸ ਸਮੇਂ ਸ਼ਹਿਰੀ ਪ੍ਰਧਾਨ ਅਮਨਦੀਪ ਸਿੰਘ ਗਿੱਲ, ਜਥੇਦਾਰ ਗੁਰਮੇਲ ਸਿੰਘ ਆਂਡਲੂ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਜਥੇਦਾਰ ਗੁਰਚੀਨ ਸਿੰਘ ਰੱਤੋਵਾਲ, ਜਥੇਦਾਰ ਸੁਖਰਾਜ ਸਿੰਘ ਮਹੇਰਨਾ, ਪ੍ਰਧਾਨ ਤਰਨਜੀਤ ਸਿੰਘ ਬਿੱਟੂ ਤਲਵੰਡੀ, ਪ੍ਰਧਾਨ ਬਲਵਿੰਦਰ ਸਿੰਘ ਸੱਤੋਵਾਲ, ਪਿ੍ਤਪਾਲ ਸਿੰਘ ਬਾਗਾ ਭੈਣੀ ਦਰੇੜਾ, ਜਥੇਦਾਰ ਪ੍ਰੇਮ ਸਿੰਘ ਜਲਾਲਦੀਵਾਲ, ਨੰਬਰਦਾਰ ਬਲਵੀਰ ਸਿੰਘ, ਗੁਰਸੇਵਕ ਸਿੰਘ ਬ੍ਰਹਮਪੁਰ, ਕਿ੍ਪਾਲ ਸਿੰਘ ਮਹੇਰਨਾ, ਰਾਮਦੀਪ ਸਿੰਘ ਅਕਾਲਗੜ੍ਹ, ਉਂਕਾਰ ਸੈਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਪੰਚ ਡਾ. ਬਲਜੀਤ ਸਿੰਘ ਸਹਿਬਾਜ਼ਪੁਰਾ ਨਾਲ ਮਾਤਾ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸ੍ਰੀ ਰਾਮ ਕਾਲਜ ਡੱਲਾ ਦਾ ਬੀ.ਕਾਮ ਭਾਗ ਪਹਿਲਾ (ਸਮੈਸਟਰ-2) ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।