17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸੰਮਤੀ ਜ਼ੋਨ ਬੜੂੰਦੀ (ਰਾਖਵੇਂ) ਤੋਂ ਅਕਾਲੀ ਦਲ ਚੌਥੀ ਵਾਰ ਵੀ ਜਿੱਤੇਗਾ-ਗਰੇਵਾਲ/ਜਰਮਨ

ਅਜੀਤ ਡੈਸਕ 04-12-2025
ਲੋਹਟਬੱਦੀ, 3 ਦਸੰਬਰ (ਕੁਲਵਿੰਦਰ ਸਿੰਘ ਡਾਂਗੋਂ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ-2025 'ਚ ਸ਼ਾਨਦਾਰ ਜਿੱਤਾਂ ਪ੍ਰਾਪਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੌਂਪੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ | ਹਰੇਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੋਂ ਚੋਣ ਮੈਦਾਨ 'ਚ ਉਤਾਰੇ ਜਾ ਰਹੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅੰਮਿ੍ਤਸਰ ਸਮੇਤ ਵਰਕਰਾਂ/ਅਹੁਦੇਦਾਰਾਂ ਨਾਲ ਹਰ ਵੋਟਰ ਦੇ ਘਰ ਤੱਕ ਪਹੁੰਚ ਕੀਤੀ ਜਾਵੇਗੀ | ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਗੁਰਸ਼ਰਨ ਸਿੰਘ ਗਰੇਵਾਲ ਬੜੂੰਦੀ ਅਤੇ ਬਲਕਾਰ ਸਿੰਘ ਜਰਮਨ ਪ੍ਰਧਾਨ ਖੇਤੀਬਾੜੀ ਸਭਾ ਬੜੂੰਦੀ ਨੇ ਕੀਤਾ | ਉਨ੍ਹਾਂ ਦੱਸਿਆ ਕਿ ਬਲਾਕ ਰਾਏਕੋਟ ਦੇ ਅਨੁਸੂਚਿਤ ਜਾਤੀ ਵਰਗ 'ਚ ਔਰਤ ਲਈ ਰਾਖਵੇਂ ਬੜੂੰਦੀ, ਅਕਾਲਗੜ੍ਹ ਖੁਰਦ ਅਤੇ ਤੁੰਗਾਹੇੜੀ 3 ਪਿੰਡਾਂ ਦੇ ਸਾਂਝੇ ਜ਼ੋਨ ਬੜੂੰਦੀ ਤੋਂ ਬਲਜਿੰਦਰ ਸਿੰਘ ਫੌਜੀ ਦੀ ਪਤਨੀ ਬੀਬੀ ਚਰਨਜੀਤ ਕੌਰ ਬੜੂੰਦੀ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ | ਗਰੇਵਾਲ ਅਤੇ ਜਰਮਨ ਨੇ ਨਾਮਜ਼ਦਗੀ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ ਦੌਰਾਨ ਹੀ ਲੋਕਾਂ ਤੋਂ ਮਿਲ ਰਹੇ ਸਮਰਥਨ 'ਤੇ ਤਸੱਲੀ ਪ੍ਰਗਟ ਕਰਦਿਆਂ ਕਿ ਸ਼੍ਰੋਮਣੀ ਅਕਾਲੀ ਦਲ ਇਸ ਜ਼ੋਨ ਤੋਂ ਲਗਾਤਾਰ 3 ਵਾਰ ਜੇਤੂ ਰਿਹਾ ਹੈ ਅਤੇ ਹੁਣ ਚੌਥੀ ਬੀਬੀ ਚਰਨਜੀਤ ਕੌਰ ਬੜੂੰਦੀ ਵੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਜਗਤਾਰ ਸਿੰਘ ਨੰਬਰਦਾਰ, ਭੂੂਪ ਸਿੰਘ ਭੱਟੀ, ਕੰਵਰਦੀਪ ਸਿੰਘ ਪੰਨੂ, ਰਾਜਿੰਦਰ ਸਿੰਘ ਬਿੰਦਰੀ ਮੀਤ ਪ੍ਰਧਾਨ ਖੇਤੀਬਾੜੀ ਸਭਾ, ਐਡਵੋਕੇਟ ਰਮਨਦੀਪ ਸਿੰਘ ਵਾਲੀਆ, ਭੂਪ ਸਿੰਘ ਮਾਨ, ਬਲਜਿੰਦਰ ਸਿੰਘ ਫੌਜੀ, ਪ੍ਰਮੋਦ ਸਿੰਘ ਬਾਟਾ, ਜਗਰੂਪ ਸਿੰਘ ਭੱਟੀ, ਹਰਪ੍ਰੀਤ ਸਿੰਘ ਭੱਟੀ, ਬਲਜਿੰਦਰ ਸਿੰਘ ਸੇਖੋਂ, ਮਹਿੰਦਰ ਸਿੰਘ ਕਲੇਰ, ਰਣ ਸਿੰਘ ਸੇਖੋਂ, ਜਗਦੀਪ ਸਿੰਘ ਸੇਖੋਂ, ਗੁਰਪ੍ਰੀਤ ਸਿੰਘ ਬੱਬੂ, ਮੁਖਤਿਆਰ ਸਿੰਘ ਮਾਨ, ਰੇਸ਼ਮ ਸਿੰਘ ਪੰਨੂ, ਚਮਕੌਰ ਸਿੰਘ, ਅਮਰਜੀਤ ਸਿੰਘ, ਮੁਖਤਿਅਰ ਸਿੰਘ ਡੇਅਰੀ ਵਾਲੇ, ਗੁਰਪ੍ਰੀਤ ਸਿੰਘ ਬੱਬੂ ਮਾਨ, ਸੁਖਦੇਵ ਸਿੰਘ ਗਿੱਲ, ਪ੍ਰਦੀਪ ਸਿੰਘ ਵਾਲੀਆ, ਦਰਸ਼ਨ ਸਿੰਘ ਪੁੰਨੀ, ਗੁਰਜੀਤ ਸਿੰਘ ਅਕਾਲਗੜ੍ਹ ਖੁਰਦ, ਕੁਲਵਿੰਦਰ ਸਿੰਘ ਤੁੰਗਾਹੇੜੀ ਆਦਿ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਜਗਰਾਉਂ ਵਿਖੇ 16 ਉਮੀਦਵਾਰਾਂ ਨੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਭਰੀਆਂ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬਾਬਾ ਜ਼ੋਰਾਵਰ ਸਿੰਘ ਸਕੂਲ ਕੋਟਾਂ ਵਿਖੇ ਰੂਹਾਨੀ ਕਥਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।