ਮੁੱਲਾਂਪੁਰ-ਦਾਖਾ, 3 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ 'ਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਚੋਣਾਂ ਲਈ ਸਰਗਰਮ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੰਚਾਇਤ ਸੰਮਤੀ ਉਮੀਦਵਾਰਾਂ ਵਲੋਂ ਜੀ.ਟੀ.ਬੀ ਕਾਲਜ ਦਾਖਾ ਵਿਖੇ ਰਿਟਰਨਿੰਗ ਅਫ਼ਸਰ-ਕਮ ਐੱਸ.ਡੀ.ਐੱਮ ਉਪਿੰਦਰਜੀਤ ਕੌਰ ਬਰਾੜ ਕੋਲ ਆਪਣੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ ਗਏ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਇੰਨ੍ਹਾਂ ਚੋਣਾਂ ਲਈ ਅਬਜ਼ਰਬਰ ਰਣਜੀਤ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਵਰਕਿੰਗ ਕਮੇਟੀ ਮੈਂਬਰ ਜਸਕਰਨ ਸਿੰਘ ਦਿਓਲ ਦੀ ਅਗਵਾਈ ਹੇਠ ਇਨ੍ਹਾਂ ਚੋਣਾਂ ਲਈ ਆਪਣੇ ਉਮੀਦਵਾਰਾਂ ਨੂੰ ਹਰੀ ਝੰਡੀ ਦਿੱਤੀ ਗਈ | ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ ਵਿਖੇ ਨਾਮਜ਼ਦਗੀ ਪ੍ਰਕਿਰਿਆ ਲਈ ਰਿਟਰਨਿੰਗ ਅਫ਼ਸਰ-ਕਮ ਐੱਸ.ਡੀ.ਐੱਮ ਉਪਿੰਦਰਜੀਤ ਕੌਰ, ਏ.ਆਰ.ਓ-ਕਮ ਨਾਇਬ ਤਹਿਸੀਦਾਰ ਕੋਲ ਸ਼੍ਰੋਮਣੀ ਅਕਾਲੀ ਦਲ (ਬ) ਔਰਤਾਂ ਲਈ ਰਾਖਵੇਂ ਸੰਮਤੀ ਜ਼ੋਨ ਛੋਕਰ ਲਈ ਉਮੀਦਵਾਰ ਪਰਮਪਾਲ ਕੌਰ (ਪਤਨੀ ਪਿ੍ਤਪਾਲ ਸਿੰਘ) ਸਮੇਤ ਅੱਧੀ ਦਰਜਨ ਸੰਮਤੀ ਉਮੀਦਵਾਰਾਂ ਦੇ ਵੱਖ-ਵੱਖ ਜ਼ੋਨਾਂ ਲਈ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ | ਨਾਮਜ਼ਦਗੀ ਪ੍ਰਕਿਰਿਆ ਦੌਰਾਨ ਆਪਣੇ ਉਮੀਦਵਾਰਾਂ ਨਾਲ ਮੌਜੂਦ ਰਹੇ ਜਸਕਰਨ ਸਿੰਘ ਦਿਓਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਦਾਖਾ 'ਚ ਪੰਚਾਇਤ ਸੰਮਤੀ ਦੇ 25 ਅਤੇ ਜ਼ਿਲ੍ਹਾ ਪ੍ਰੀਸ਼ਦ ਦੇ 3 ਜ਼ੋਨਾਂ 'ਤੇ ਧੜੱਲੇ ਨਾਲ ਉਮੀਦਵਾਰ ਚੋਣ ਮੈਦਾਨ 'ਚ ਉਤਾਰ ਰਿਹਾ | ਉਨ੍ਹਾਂ ਦੱਸਿਆ ਕਿ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ (ਅਬਜ਼ਰਬਰ ਹਲਕਾ ਦਾਖਾ) ਅੱਜ ਜ਼ਿਲ੍ਹਾ ਪ੍ਰੀਸ਼ਦ ਨਾਮਜ਼ਦਗੀਆਂ ਲਈ ਲੁਧਿਆਣਾ ਰਹੇ, ਪੰਚਾਇਤ ਸੰਮਤੀ ਮੁੱਲਾਂਪੁਰ ਦੇ ਵੱਖ-ਵੱਖ ਜ਼ੋਨਾਂ ਲਈ ਬਾਕੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਉਣ ਲਈ ਉਹ ਆਪ ਅਤੇ ਅਬਜ਼ਰਵਰ ਰਣਜੀਤ ਸਿੰਘ ਢਿੱਲੋਂ ਮੌਜੂਦ ਰਹਿਣਗੇ | ਹਲਕਾ ਦਾਖਾ 'ਚ ਪੰਚਾਇਤ ਸੰਮਤੀ ਮੁੱਲਾਂਪੁਰ ਦੇ ਵੱਖ-ਵੱਖ ਜ਼ੋਨਾਂ ਲਈ ਨਾਮਜ਼ਦਗੀਆਂ ਜਮ੍ਹਾਂ ਕਰਵਾਉਣ ਸਮੇਂ ਜਸਕਰਨ ਸਿੰਘ ਦਿਓਲ ਨਾਲ ਅੰਮਿ੍ਤਪਾਲ ਸਿੰਘ ਖੰਡੂਰ, ਨਿਰਮਲ ਸਿੰਘ ਰਤਨ, ਚਮਕੌਰ ਸਿੰਘ ਉੱਭੀ, ਪਿ੍ਤਪਾਲ ਸਿੰਘ ਜੋਧਾਂ, ਗੁਰਮੀਤ ਸਿੰਘ, ਪਰਮ ਜੋਧਾਂ, ਹੋਰ ਮੌਜੂਦ ਰਹੇ |