17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕਿਸਾਨ ਆਗੂ ਸੰਧੂ ਨਾਲ ਵੱਜੀ ਠੱਗੀ ਦੇ ਮਾਮਲੇ 'ਚ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਧਰਨਾ

ਅਜੀਤ ਡੈਸਕ 04-12-2025
ਜਗਰਾਉਂ, 3 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਬੀਤੇ ਛੇ ਸਾਲ ਤੋਂ ਨਿਆਂ ਲਈ ਭਟਕ ਰਹੇ ਸੀਨੀਅਰ ਕਿਸਾਨ ਆਗੂ ਹਰਦੇਵ ਸਿੰਘ ਸੰਧੂ ਨਾਲ ਰਿਸ਼ਤੇਦਾਰਾਂ ਅਤੇ ਬੈਂਕ ਮੈਨੇਜਰ ਵਲੋਂ ਮਾਰੀ ਠੱਗੀ ਦੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਜਗਰਾਉਂ ਅੱਗੇ ਰੋਸ ਧਰਨਾ ਦਿੱਤਾ | ਇਸ ਸਮੇਂ ਬੁਲਾਰਿਆਂ 'ਚ ਸ਼ਾਮਿਲ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਕੰਵਲਜੀਤ ਖੰਨਾ, ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਆਗੂ ਚਰਨ ਸਿੰਘ ਨੁਰਪੂਰਾ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਜਸਦੇਵ ਸਿੰਘ ਲਲਤੋਂ, ਬੀ.ਕੇ.ਯੂ ਏਕਤਾ ਡਕੌਂਦਾ ਦੇ ਆਗੂ ਤਰਸੇਮ ਸਿੰਘ ਬੱਸੂਵਾਲ, ਜਸਵਿੰਦਰ ਸਿੰਘ ਭੁਮਾਲ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਹਰਜੀਤ ਸਿੰਘ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਮਦਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 50 ਸਾਲਾਂ ਤੋਂ ਲੋਕਾਂ ਲਈ ਇਨਸਾਫ਼ ਦੀ ਲੜਾਈ ਲੜ ਰਹੇ ਕਿਸਾਨ ਆਗੂ ਨੂੰ ਆਪਣੇ ਮਾਮਲੇ 'ਚ ਇਨਸਾਫ਼ ਲੈਣ ਲਈ ਦਰ-ਦਰ ਭਟਕਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਰਿਸ਼ਤੇਦਾਰਾਂ ਨੇ ਬੈਂਕ ਮੈਨੇਜਰ ਨਾਲ ਰਲ ਕੇ ਠੱਗੀ ਮਾਰ ਕੇ ਕਿਸਾਨ ਆਗੂ ਨੂੰ ਉਮਰ ਦੇ ਆਖਰੀ ਪੜਾਅ 'ਤੇ ਦਿੱਤੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ | ਇਸ ਸਮੇਂ ਜ਼ਿਲ੍ਹਾ ਪੁਲਿਸ ਮੁਖੀ ਨਾਲ ਜਥੇਬੰਦੀਆਂ ਦੇ ਵਫ਼ਦ ਦੀ ਡੇਢ ਘੰਟਾ ਹੋਈ ਲੰਮੀ ਮੀਟਿੰਗ 'ਚ ਸਮੁੱਚੇ ਮਾਮਲੇ ਦੇ ਸਾਰੇ ਪੱਖਾਂ ਦੀ ਵਿਸਥਾਰ 'ਚ ਵਿਚਾਰ ਚਰਚਾ ਕੀਤੀ ਗਈ | ਇਸ ਸਮੇਂ ਡੀ.ਐੱਸ.ਪੀ. ਰਾਏਕੋਟ ਹਰਜਿੰਦਰ ਸਿੰਘ ਢੀਂਡਸਾ, ਐੱਸ.ਐੱਚ.ਓ. ਹਠੂਰ ਕੁਲਜਿੰਦਰ ਸਿੰਘ ਮੀਟਿੰਗ ਵਿਚ ਹਾਜ਼ਰ ਰਹੇ | ਮੀਟਿੰਗ ਵਿਚ ਮਾਮਲੇ 'ਚ ਪੇਸ਼ ਚਲਾਨ ਦੇ ਨੁਕਸ ਦੂਰ ਕਰਨ ਦੀ ਮੰਗ ਮੰਨਦਿਆਂ ਹਰ ਪੱਖੋਂ ਇਨਸਾਫ਼ ਦੇਣ ਦਾ ਭਰੋਸਾ ਦਿੱਤਾ ਗਿਆ | ਮੀਟਿੰਗ 'ਚ ਬੈਂਕ ਫਰਾਡ ਨਾਲ ਸਬੰਧਿਤ ਲੋਕਾਂ ਨੂੰ ਗਿ੍ਫ਼ਤਾਰ ਕਰਨ ਦੀੰ ਮੰਗ ਕੀਤੀ ਗਈ | ਇਸ ਸਮੇਂ ਅਮਰਜੀਤ ਸਿੰਘ ਸਰਪੰਚ, ਜਗਜੀਤ ਸਿੰਘ ਕਲੇਰ, ਗੁਰਚਰਨ ਸਿੰਘ ਗੁਰੂਸਰ, ਪਿ੍ਤਪਾਲ ਸਿੰਘ ਭੰਮੀਪੁਰਾ, ਨਿਰਮਲ ਸਿੰਘ ਭੰਮੀਪੁਰਾ, ਜਗਦੀਸ਼ ਸਿੰਘ ਕਾਉਂਕੇ, ਅਵਤਾਰ ਸਿੰਘ ਗਗੜਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਿਜਲੀ ਸੋਧ ਬਿੱਲ 2025 ਵਿਰੁੱਧ 8 ਦਸੰਬਰ ਨੂੰ ਹੋਵੇਗਾ ਵਿਆਪਕ ਵਿਰੋਧ ਅਗਲੀ ਖ਼ਬਰ ਅੰਮਿ੍ਤਸਰ ਗਰੁੱਪ ਆਫ ਕਾਲਜ਼ਿਸ ਦੇ ਐਗਰੋ ਫਾਰਮ 'ਚ ਬੱਚਿਆਂ ਨੂੰ ਜੋੜਿਆ ਜਾ ਰਿਹੈ ਬਾਗ ਅਧਾਰਿਤ ਖੇਤੀ ਨਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।