17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਿਜਲੀ ਸੋਧ ਬਿੱਲ 2025 ਵਿਰੁੱਧ 8 ਦਸੰਬਰ ਨੂੰ ਹੋਵੇਗਾ ਵਿਆਪਕ ਵਿਰੋਧ

ਅਜੀਤ ਡੈਸਕ 04-12-2025
ਰਾਏਕੋਟ, 3 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਲੁਧਿਆਣਾ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਸਾਂਝੀ ਮੀਟਿੰਗ ਕਰਕੇ ਫ਼ੈਸਲਾ ਕੀਤਾ ਕਿ 8 ਦਸੰਬਰ ਨੂੰ ਬਿਜਲੀ ਬਿੱਲ 2025 ਨੂੰ ਰੱਦ ਕਰਵਾਉਣ ਲਈ ਜ਼ਿਲ੍ਹੇ ਵਿਚ ਬਿਜਲੀ ਬੋਰਡ ਦੀਆਂ ਸਾਰੀਆਂ ਸਬ-ਡਵੀਜ਼ਨ ਉੱਪਰ ਬਿੱਲ ਦੀਆਂ ਕਾਪੀਆਂ ਸਾੜ੍ਹ ਕੇ ਅਤੇ ਧਰਨੇ ਲਗਾ ਕੇ ਇਸ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ | ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਕਿ ਇੰਨ੍ਹਾਂ ਵਿਰੋਧ ਪ੍ਰਦਰਸ਼ਨਾਂ ਦੀ ਤਿਆਰੀ ਲਈ ਲੋਕਾਂ ਨੂੰ ਲਾਮਬੰਦ ਕਰਨ ਵਾਸਤੇ ਗਲੀ ਮੁਹੱਲਿਆਂ ਵਿਚ ਮੀਟਿੰਗਾਂ ਕਰਕੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਭਾਂਡਾ ਭੰਨਿਆ ਜਾਵੇਗਾ | ਮੀਟਿੰਗ ਵਿਚ ਆਗੂਆਂ ਨੇ ਆਮ ਲੋਕਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਅੱਜ ਦੀ ਮੀਟਿੰਗ ਵਿਚ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਤੋਂ ਇਲਾਵਾ ਆਲ ਇੰਡੀਆ ਕਿਸਾਨ ਸਭਾ (1936) ਦੇ ਚਮਕੌਰ ਸਿੰਘ ਬਰ੍ਹਮੀ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਰਘਵੀਰ ਸਿੰਘ ਬੈਨੀਪਾਲ, ਕਿਰਤੀ ਕਿਸਾਨ ਯੂਨੀਅਨ ਦੇ ਸਾਧੂ ਸਿੰਘ ਅੱਚਰਵਾਲ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਦੇ ਸਤਵੀਰ ਸਿੰਘ ਰਾਏ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੇ ਹਰਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੁਦਾਗਰ ਸਿੰਘ, ਆਲ ਇੰਡੀਆ ਕਿਸਾਨ ਸਭਾ (ਹਨਨ ਮੁੱਲਾ) ਦੇ ਮੁਖ਼ਤਿਆਰ ਸਿੰਘ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਅਮਰ ਸਿੰਘ ਤਲਵੰਡੀ, ਟੀ.ਐੱਸ.ਯੂ ਦੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨ ਆਗੂ ਜਥੇਦਾਰ ਸੁਖਦੇਵ ਸਿੰਘ ਖਹਿਰਾ ਨੂੰ ਅਕਾਲੀ ਦਲ ਨੇ ਬਲਾਕ ਸੰਮਤੀ ਉਮੀਦਵਾਰ ਐਲਾਨਿਆ ਅਗਲੀ ਖ਼ਬਰ ਕਿਸਾਨ ਆਗੂ ਸੰਧੂ ਨਾਲ ਵੱਜੀ ਠੱਗੀ ਦੇ ਮਾਮਲੇ 'ਚ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਅੱਗੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।