28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪਿੰਡ ਚੀਮਨਾਂ ਵਿਖੇ ਸੰਤਾਂ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਕੈਂਪ ਕੱਲ੍ਹ

ਅਜੀਤ ਡੈਸਕ 06-12-2025
ਜਗਰਾਉਂ, 5 ਦਸੰਬਰ (ਗੁਰਦੀਪ ਸਿੰਘ ਮਲਕ)-ਲਾਇਨ ਕਲੱਬ ਯੂਥ ਜਗਰਾਉਂ ਅਤੇ ਬਲੱਡ ਸੇਵਾ ਸੁਸਾਇਟੀ ਜਗਰਾਉਂ ਵਲੋਂ ਮਨੁੱਖਤਾ ਦੀ ਭਲਾਈ ਲਈ ਸੰਤ 108 ਸੰਤ ਰਾਮ ਜੀ ਦੀ ਯਾਦ ਵਿਚ ਪਿੰਡ ਚੀਮਨਾਂ ਦੇ ਕਮਿਊਨਿਟੀ ਸੈਂਟਰ 'ਚ ਸਤਲੁਜ ਆਈ ਹਸਪਤਾਲ ਜਗਰਾਉਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅੱਪ ਅਤੇ ਚਿੱਟੇ ਮੋਤੀਏ ਦੇ ਮੁਫ਼ਤ ਆਪ੍ਰੇਸ਼ਨ ਕੈਂਪ ਮਿਤੀ 7 ਦਸੰਬਰ, ਦਿਨ ਐਤਵਾਰ ਨੂੰ ਲਾਇਆ ਜਾ ਰਿਹਾ ਹੈ | ਜਿਸ ਦੀ ਜਾਣਕਾਰੀ ਦਿੰਦੇ ਹੋਏ ਸਮਾਜਸੇਵੀ ਧਰਮਿੰਦਰ ਸਿੰਘ ਚੀਮਨਾਂ, ਬੇਅੰਤ ਸਿੰਘ ਢਿੱਲੋਂ ਅਤੇ ਰਾਜਿੰਦਰ ਜੈਨ ਕਾਕਾ ਨੇ ਦੱਸਿਆ ਕਿ ਇਸ ਕੈਂਪ 'ਚ ਅੱਖਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕਰਨਗੇ ਅਤੇ ਚਿੱਟੇ ਮੋਤੀਏ ਦੇ ਮਰੀਜ਼ਾਂ ਦੇ ਮੁਫ਼ਤ ਅਪ੍ਰੇਸ਼ਨ ਕੀਤੇ ਜਾਣਗੇ ਅਤੇ ਮਰੀਜ਼ਾਂ ਨੂੰ ਦਵਾਈ ਵੀ ਮੁਹੱਈਆਂ ਕਰਵਾਈਆਂ ਜਾਣਗੀਆਂ | ਉਨ੍ਹਾਂ ਵੱਧ ਤੋਂ ਵੱਧ ਜ਼ਰੂਰਤਮੰਦ ਲੋਕਾਂ ਨੂੰ ਇਸ ਕੈਂਪ ਦਾ ਫਾਇਦਾ ਲੈਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਅਗਲੀ ਖ਼ਬਰ ਈਸਟਵੁੱਡ ਸਕੂਲ ਮੰਡੀ ਮੁੱਲਾਂਪਰ ਵਿਦਿਆਰਥੀਆਂ ਵਲੋਂ ਸਹੋਦਿਆ ਕਿਡਜ਼ ਕਾਰਨੀਵਲ 'ਚ ਚੰਗਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।