01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬੀਬੀ ਗੁਰਪ੍ਰੀਤ ਕੌਰ ਮੰਡਿਆਣੀ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਉਮੀਦਵਾਰ

ਅਜੀਤ ਡੈਸਕ 07-12-2025
ਚੌਂਕੀਮਾਨ, 6 ਦਸੰਬਰ (ਤੇਜਿੰਦਰ ਸਿੰਘ ਚੱਢਾ)-ਕਾਂਗਰਸ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਤੇ ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਕਾਂਗਰਸ ਪਾਰਟੀ ਵਲੋਂ ਜ਼ੋਨ ਗੁੜੇ ਤੋਂ ਸਾਬਕਾ ਸਰਪੰਚ ਬੀਬੀ ਗੁਰਪ੍ਰੀਤ ਕੌਰ ਮੰਡਿਆਣੀ ਨੂੰ ਬਲਾਕ ਸੰਮਤੀ ਉਮੀਦਵਾਰ ਬਣਾਇਆ | ਇਸ ਮੌਕੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਸਾਬਕਾ ਸਰਪੰਚ ਬੀਬੀ ਗੁਰਪ੍ਰੀਤ ਕੌਰ ਮੰਡਿਆਣੀ ਨਿੱਧੜਕ ਤੇ ਪੜ੍ਹੇ-ਲਿਖੇ ਸੂਝਵਾਨ ਉਮੀਦਵਾਰ ਜੋ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਵਿਚ ਆਪਣੀਆਂ ਸੇਵਾਵਾ ਨਿਭਾ ਰਹੇ ਹਨ ਤੇ ਪਾਰਟੀ ਵਲੋਂ ਉਨ੍ਹਾਂ ਨੂੰ ਗੁੜੇ ਤੋਂ ਬਲਾਕ ਸੰਮਤੀ ਉਮੀਦਵਾਰ ਬਣਾਇਆ ਹੈ | ਇਸ ਮੌਕੇ ਜ਼ੋਨ ਗੁੜੇ ਤੋਂ ਉਮੀਦਵਾਰ ਸਾਬਕਾ ਸਰਪੰਚ ਬੀਬੀ ਗੁਰਪ੍ਰੀਤ ਕੌਰ ਮੰਡਿਆਣੀ ਨੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਡਾਂਗੋਂ ਜ਼ੋਨ ਤੋਂ ਅਕਾਲੀ ਉਮੀਦਵਾਰ ਦੇ ਹੱਕ 'ਚ ਆਏ ਕਾਂਗਰਸੀ ਵਰਕਰ ਅਗਲੀ ਖ਼ਬਰ ਐੱਮ.ਐੱਲ.ਏ. ਇਯਾਲੀ ਨੇ ਸਮਰਥਕਾਂ ਅਤੇ ਵੋਟਰਾਂ ਦਾ ਵੱਡਾ ਇਕੱਠ ਕਰਕੇ ਚੋਣ ਮਾਹੌਲ ਸਿਰਜਿਆ!

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।