01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪਿੰਡ ਬੱਲੋਵਾਲ ਵਿਖੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮਨਜੋਤ ਕੌਰ ਗਰੇਵਾਲ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ

ਅਜੀਤ ਡੈਸਕ 07-12-2025
ਜੋਧਾਂ, 6 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੋਹੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਜੋਤ ਕੌਰ ਗਰੇਵਾਲ (ਪਤਨੀ ਅਮਰਦੀਪ ਸਿੰਘ ਰੂਬੀ ਬੱਲੋਵਾਲ) ਦੇ ਹੱਕ ਵਿਚ ਪਿੰਡ ਬੱਲੋਵਾਲ ਵਿਖੇ ਵਿਸ਼ਾਲ ਮੀਟਿੰਗ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਮਨਜੋਤ ਕੌਰ ਗਰੇਵਾਲ ਨੇ ਕਿਹਾ ਕਿ ਅਜੋਕੇ ਸਮੇਂ 'ਚ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ, ਇਸ ਲਈ ਲੋਕਾਂ ਕੋਲ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਦਿਵਾਉਣਗੇ | ਮਨਜੋਤ ਕੌਰ ਨੇ ਕਿਹਾ ਕਿ ਕੈਪਟਨ ਸੰਦੀਪ ਸੰਧੂ ਇੰਚਾਰਜ ਹਲਕਾ ਦਾਖਾ ਦੀ ਰਹਿਨੁਮਾਈ ਹੇਠ ਉਹ ਆਪਣੀ ਜ਼ਿਲ੍ਹਾ ਪ੍ਰੀਸ਼ਦ ਦੀ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਉਣਗੇ | ਇਸ ਮੌਕੇ ਪਿੰਡ ਬੱਲੋਵਾਲ ਦੀਆਂ ਵੱਡੀ ਗਿਣਤੀ ਮਹਿਲਾਵਾਂ ਨੇ ਮਨਜੋਤ ਕੌਰ ਗਰੇਵਾਲ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ | ਇਸ ਮੌਕੇ ਸਰਪੰਚ ਬਲਜੀਤ ਸਿੰਘ ਬੱਲੋਵਾਲ, ਜਸਵਿੰਦਰ ਸਿੰਘ ਬੱਬਲੂ ਗਰੇਵਾਲ, ਅਮਰਜੀਤ ਸਿੰਘ, ਰੁਪਿੰਦਰ ਸਿੰਘ ਪਿੰਦਰ, ਪੰਚ ਜੋਰਾ ਸਿੰਘ, ਪੰਚ ਜੋਗਿੰਦਰ ਸਿੰਘ ਭੱਪਾ, ਪੰਚ ਇਕਬਾਲ ਸਿੰਘ, ਦਵਿੰਦਰ ਸਿੰਘ ਬੱਲੋਵਾਲ, ਕੁਲਦੀਪ ਸਿੰਘ, ਜਸਵਿੰਦਰ ਸਿੰਘ ਬਿੰਦਰ ਗਰੇਵਾਲ, ਸੁਖਵਿੰਦਰ ਸਿੰਘ ਗੋਲੂ ਬਲਾਕ ਪ੍ਰਧਾਨ, ਅਮਰਜੀਤ ਸਿੰਘ ਸਾਬਕਾ ਸਰਪੰਚ, ਸਰਪੰਚ ਕੁਲਦੀਪ ਸਿੰਘ ਛਪਾਰ, ਤਨਵੀਰ ਸਿੰਘ ਗਰੇਵਾਲ ਜੋਧਾਂ, ਜਸਵੰਤ ਸਿੰਘ ਘੋਲੀ ਪ੍ਰਧਾਨ ਜੋਧਾਂ, ਸੰਦੀਪ ਸਿੰਘ ਸਨੀ ਗਰੇਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ ਅਗਲੀ ਖ਼ਬਰ ਹੰਬੜਾਂ ਜ਼ੋਨ ਤੋਂ ਭਾਜਪਾ ਦੇ ਬਲਾਕ ਸੰਮਤੀ ਉਮੀਦਵਾਰ ਮਨਦੀਪ ਮੱਲਣ ਡਟੇ ਚੋਣ ਮੈਦਾਨ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।