01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

'ਆਪ' ਵਲੋਂ ਖੜ੍ਹੇ ਉਮੀਦਵਾਰਾਂ ਦੀ ਹਮਾਇਤ ਲਈ ਸੀਨੀਅਰ 'ਆਪ' ਆਗੂਆਂ ਦੀ ਮੀਟਿੰਗ

ਅਜੀਤ ਡੈਸਕ 07-12-2025
ਸਿੱਧਵਾਂ ਬੇਟ, 6 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੁੜੈਣ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ, ਸੰਮਤੀ ਜ਼ੋਨ ਸਿੱਧਵਾਂ ਬੇਟ ਤੋਂ ਉਮੀਦਵਾਰ ਅਤੇ ਹਲਕਾ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ, ਸੰਮਤੀ ਜ਼ੋਨ ਸਲੇਮਪੁਰਾ ਤੋਂ ਗੁਰਜੀਤ ਕੌਰ ਪਤਨੀ ਕੁਲਵਿੰਦਰ ਸਿੰਘ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪਾਰਟੀ ਦੀ ਇਕ ਮੀਟਿੰਗ ਸਲੇਮਪੁਰਾ ਦੇ ਸਰਪੰਚ ਦਵਿੰਦਰ ਸਿੰਘ ਦੇ ਗ੍ਰਹਿ ਵਿਖੇ ਹੋਈ | ਇਸ ਬਲਾਕ ਪ੍ਰਧਾਨ ਜਗਦੇਵ ਸਿੰਘ ਦਿਉਲ ਅਤੇ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ ਕਾਕਾ ਭੈਣੀ ਤੇ ਸਰਪੰਚ ਦਵਿੰਦਰ ਸਿੰਘ ਨੇ ਆਖਿਆ ਕਿ ਉਕਤ ਤਿੰਨਾਂ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਤਿੰਨੇ ਸੀਟਾਂ ਹਲਕਾ ਇੰਚਾਰਜ ਡਾ; ਕੇ.ਐੱਨ.ਐੱਸ. ਕੰਗ ਦੀ ਝੋਲੀ 'ਚ ਪਾਈਆਂ ਜਾਣਗੀਆਂ | ਇਸ ਪਰਦੀਪ ਸਿੰਘ ਸ਼ੇਖਕੁਤਬ, ਸਰਪੰਚ ਬਲਜਿੰਦਰ ਸਿੰਘ ਤਲਵਾੜਾ, ਪੰੰਚ ਰਣਜੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਗੁਰਮੇਲ ਸਿੰਘ, ਜਸਵਿੰਦਰ ਸਿੰਘ, ਚਰਨ ਸਿੰਘ, ਲਖਵੀਰ ਸਿੰਘ, ਜਸਵੰਤ ਸਿੰਘ, ਜਰਨੈਲ ਸਿੰਘ, ਸਤਨਾਮ ਸਿੰਘ, ਮਹਿੰਦਰ ਸਿੰਘ, ਸੁਰਮੁੱਖ ਸਿੰਘ, ਤਰਲੋਚਨ ਸਿੰਘ, ਹਰਜੀਤ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਲਕੀਤ ਸਿੰਘ, ਗੰਗਾ ਸਿੰਘ, ਰੇਸ਼ਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਟੂਸਾ ਜ਼ੋਨ ਤੋਂ 'ਆਪ' ਉਮੀਦਵਾਰ ਬਲਜੀਤ ਕੌਰ ਦੇ ਹੱਕ 'ਚ ਰੱਤੋਵਾਲ ਵਿਖੇ ਭਰਵੀਂ ਇਕੱਤਰਤਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।