01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸੁਖਬੀਰ ਵਲੋਂ ਬਲਾਕ ਸੰਮਤੀ ਜ਼ੋਨ ਗੁੱਜਰਵਾਲ ਦੇ ਉਮੀਦਵਾਰ ਕੁਲਜੀਤ ਲਾਲੀ ਦਾ ਸਨਮਾਨ

ਅਜੀਤ ਡੈਸਕ 07-12-2025
ਜੋਧਾਂ, 6 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਸਕਰਨ ਸਿੰਘ ਦਿਉਲ ਇੰਚਾਰਜ ਹਲਕਾ ਦਾਖਾ ਦੀ ਅਗਵਾਈ ਹੇਠ ਬਲਾਕ ਸੰਮਤੀ ਜ਼ੋਨ ਗੁੱਜਰਵਾਲ ਤੋਂ ਨੌਜਵਾਨ ਉਮੀਦਵਾਰ ਕੁਲਜੀਤ ਸਿੰਘ ਲਾਲੀ ਦਾ ਸਨਮਾਨ ਕਰਦਿਆਂ ਉਸ ਦੀ ਚੋਣ ਮੁਹਿੰਮ ਦਾ ਆਗਾਜ਼ ਕੀਤਾ | ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਕਿਹਾ ਕਿ ਹਲਕਾ ਦਾਖਾ ਦੇ ਬਲਾਕ ਸੰਮਤੀ ਜ਼ੋਨ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੋਂ ਸਾਰੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਆਪਣੀ ਚੋਣ ਮੁਹਿੰਮ ਸਬੰਧੀ ਗੱਲ ਕਰਦਿਆਂ ਕੁਲਜੀਤ ਸਿੰਘ ਲਾਲੀ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਲੋਕਾਂ ਦਾ ਰੁਝਾਨ ਪੰਜਾਬੀਆਂ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲ ਵੱਧ ਰਿਹਾ ਹੈ | ਇਸ ਮੌਕੇ ਹਲਕਾ ਇੰਚਾਰਜ ਜਸਕਰਨ ਦਿਉਲ ਤੋਂ ਇਲਾਵਾ ਜਥੇਦਾਰ ਜਗਰੂਪ ਸਿੰਘ, ਅਕਾਲੀ ਗੁਰਦੀਪ ਸਿੰਘ, ਉਪਕਾਰ ਸਿੰਘ ਗਰੇਵਾਲ, ਚੰਦ ਸਿੰਘ ਡੱਲਾ ਪ੍ਰਧਾਨ ਦਿਹਾਤੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਮਤੀ ਜ਼ੋਨ ਆਲੀਵਾਲ ਤੋਂ ਲਖਵਿੰਦਰ ਸਿੰਘ ਤੇ ਪੁੜੈਣ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਖਵਿੰਦਰ ਸਿੰਘ ਟੋਨੀ ਨੇ ਘਰ-ਘਰ ਜਾ... ਅਗਲੀ ਖ਼ਬਰ ਟੂਸਾ ਜ਼ੋਨ ਤੋਂ 'ਆਪ' ਉਮੀਦਵਾਰ ਬਲਜੀਤ ਕੌਰ ਦੇ ਹੱਕ 'ਚ ਰੱਤੋਵਾਲ ਵਿਖੇ ਭਰਵੀਂ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।